More
    HomePunjabi Newsਮਰੀਅਮ ਨਵਾਜ਼ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ

    ਮਰੀਅਮ ਨਵਾਜ਼ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ

    ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਧੀ ਤੇ ਪੀਐੱਮਐੱਲ-ਐੱਨ (ਪਾਕਿਸਤਾਨ ਮੁਸਲਿਮ ਲੀਗ-ਨਵਾਜ਼) ਦੀ ਸੀਨੀਅਰ ਆਗੂ ਮਰੀਅਮ ਨਵਾਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਸਮਰਥਕ ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਮੈਂਬਰਾਂ ਵੱਲੋਂ ਵਾਕਆਊਟ ਦੌਰਾਨ ਮੁੱਖ ਮੰਤਰੀ ਅਹੁਦੇ ਦੀ ਚੋਣ ਜਿੱਤ ਲਈ ਸੀ।

    ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਦਾ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣਨ ਦਾ ਚਾਅ ਚੜ੍ਹਦੇ ਪੰਜਾਬ ਵਿਚ ਵੀ ਦਿਖਾਈ ਦੇਣ ਲੱਗਾ ਹੈ। ਮੀਆਂ ਨਵਾਜ਼ ਸ਼ਰੀਫ ਦੇ ਚੜ੍ਹਦੇ ਪੰਜਾਬ ਵਿਚਲੇ ਜੱਦੀ ਪਿੰਡ ਜਾਤੀ ਉਮਰਾ ਦੇ ਵਾਸੀਆਂ ਨੇ ਮੁੱਖ ਮੰਤਰੀ ਬਣੀ ਮਰੀਅਮ ਨਵਾਜ਼ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਨਵਾਜ਼ ਸ਼ਰੀਫ ਦਾ ਜੱਦੀ ਪਿੰਡ ਜਾਤੀ ਉਮਰਾ ਹੈ, ਜੋ ਕਿ ਤਰਨਤਾਰਨ ਜ਼ਿਲ੍ਹੇ ਵਿਚ ਪੈਂਦਾ ਹੈ।

    RELATED ARTICLES

    Most Popular

    Recent Comments