Sunday, July 7, 2024
HomePunjabi NewsLiberal Breakingਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੇ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ...

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੇ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਮਾਤਾ ਚਰਨ ਕੌਰ ਦਾ ਦਰਦ ਇੱਕ ਵਾਰੀ ਫਿਰ ਤੋਂ ਚਲਕ ਪਿਆ। ਉਹਨਾਂ ਨੇ ਇੱਕ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅੱਜ ਦਾ ਦਿਨ ਬਹੁਤ ਔਖਾ ਪੁੱਤ। ਸ਼ੁਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਬਿਨ੍ਹਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਣਾਂ ਨੇ ਮੇਰੀ ਕੁੱਖ ‘ਚੋਂ ਖੋਹ ਲਿਆ”

ਤੇ ਪੁੱਤ ਅਜਿਹਾ ਹਨੇਰਾ ਕੀਤਾ ਜਿਸ ਮਗਰੋਂ ਉਮੀਦ ਦਾ ਸੂਰਜ ਚੜਨ ਦੀ ਉਮੀਦ ਖੁਦ ਉਮੀਦ ਨੂੰ ਵੀ ਨਹੀਂ ਸੀ, ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ ਸੀ ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸਿਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿੱਚ ਬਰਕਰਾਰ ਰੱਖਾਂਗੇ ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਆ ਜੋ ਮੈਂ ਇਹਨਾਂ ਦੋ ਸਾਲਾਂ ਤੇ ਕਰਦੀ ਆ ਰਹੀ ਆ ਪੁੱਤ ਅੱਜ ਦਾ ਦਿਨ ਬੜਾ ਔਖਾ ਪੁੱਤ ।

RELATED ARTICLES

Most Popular

Recent Comments