More
    HomePunjabi Newsਮਾਇਆਵਤੀ ਨੇ ਭਾਜਪਾ ’ਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਲਗਾਇਆ ਆਰੋਪ

    ਮਾਇਆਵਤੀ ਨੇ ਭਾਜਪਾ ’ਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਲਗਾਇਆ ਆਰੋਪ

    ਕਿਹਾ : ਪੰਜਾਬ ਦੇ ਕਿਸਾਨ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਮਿਲ ਕੇ ਕੀਤਾ ਪ੍ਰੇਸ਼ਾਨ

    ਨਵਾਂ ਸ਼ਹਿਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਬਸਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਸ਼ੁੱਕਰਵਾਰ ਨੂੰ ਨਵਾਂ ਸ਼ਹਿਰ ਪਹੁੰਚੀ। ਨਵਾਂ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਹਿੱਸਾ ਹੈ ਜਿੱਥੋਂ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਚੋਣ ਲੜ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦੇ ਹੋਏ ਕੁਮਾਰੀ ਮਾਇਆਵਤੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਤਰ੍ਹਾਂ ਹੀ ਭਾਰਤੀ ਜਨਤਾ ਪਾਰਟੀ ਨੇ ਵੀ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੈ।

    ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਪ੍ਰੰਤੂ ਪੰਜਾਬ ਦੇ ਕਿਸਾਨਾਂ ਦਾ ਨਾ ਤਾਂ ਕੇਂਦਰ ਸਰਕਾਰ ਹੀ ਖਿਆਲ ਰੱਖ ਪਾ ਰਹੀ ਅਤੇ ਨਾ ਹੀ ਸੂਬਾ ਸਰਕਾਰ। ਦੋਵੇਂ ਸਰਕਾਰਾਂ ਨੇ ਮਿਲ ਕੇ ਪੰਜਾਬ ਦੇ ਕਿਸਾਨਾਂ ਨੂੰ ਦੁਖੀ ਅਤੇ ਪ੍ਰੇਸ਼ਾਨ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀ ਪੂੰਜੀਪਤੀ ਸੋਚ ਕਰਕੇ ਦੇਸ਼ ਦੇ ਕਮਜ਼ੋਰ ਵਰਗ ਦੇ ਲੋਕਾਂ ਦਾ ਠੀਕ ਤਰ੍ਹਾਂ ਨਾਲ ਵਿਕਾਸ ਨਹੀਂ ਹੋ ਸਕਿਆ। ਪੂਰੇ ਦੇਸ਼ ਅੰਦਰ ਦਲਿਤ, ਆਦਿਵਾਸੀਆਂ ਦਾ ਸਰਕਾਰੀ ਨੌਕਰੀਆਂ ਦਾ ਖਾਲੀ ਪਿਆ ਕੋਟਾ ਵੀ ਕੇਂਦਰ ਸਰਕਾਰ ਵੱਲੋਂ ਨਹੀਂ ਭਰਿਆ ਗਿਆ।

    RELATED ARTICLES

    Most Popular

    Recent Comments