ਪੰਜਾਬ ਦੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਹਵਾਈ ਅੱਡਿਆਂ ਦੇ ਨਿੱਜੀਕਰਨ ਅਤੇ ਏਅਰਲਾਈਨਜ਼ ਵੱਲੋਂ ਕੀਤੀ ਜਾ ਰਹੀ ਲੁੱਟ ਦਾ ਮੁੱਦਾ ਉਠਾਇਆ। ਇਸ ਤੋਂ ਬਾਅਦ ਉਨ੍ਹਾਂ ਦੀ ਕਾਂਗਰਸ ਦੇ ਸੰਸਦ ਮੈਂਬਰਾਂ ਜੋਤੀਰਾ ਦਿੱਤਿਆ ਸਿੰਧੀਆ ਅਤੇ ਨਿਸ਼ੀਕਾਂਤ ਦੂਬੇ ਨਾਲ ਤਿੱਖੀ ਬਹਿਸ ਹੋਈ। ਗੁਰਜੀਤ ਸਿੰਘ ਔਜਲਾ ਨੇ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਭਾਜਪਾ ਪਿਛਲੇ 10 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਹੈ, ਇਸ ਲਈ ਉਂਗਲਾਂ ਚੁੱਕਣ ਦੀ ਬਜਾਏ ਚੀਜ਼ਾਂ ਨੂੰ ਠੀਕ ਕਰਨ ‘ਤੇ ਧਿਆਨ ਦੇਣਾ ਚਾਹੀਦਾ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮਾਨਸੂਨ ਸੈਸ਼ਨ ਦੌਰਾਨ ਏਅਰਲਾਈਨਜ਼ ਵੱਲੋਂ ਵਸੂਲੇ ਜਾ ਰਹੇ ਨਾਜਾਇਜ਼ ਟਿਕਟਾਂ ਦੇ ਰੇਟਾਂ ਦਾ ਮੁੱਦਾ ਸੰਸਦ ਵਿੱਚ ਉਠਾਇਆ। ਔਜਲਾ ਨੇ ਕਿਹਾ ਕਿ 10 ਅਗਸਤ 2023 ਨੂੰ ਇਸ ਮੁੱਦੇ ‘ਤੇ ਬਣੀ ਸਥਾਈ ਕਮੇਟੀ ਅਤੇ ਰਿਪੋਰਟ ਮਿਲਣ ਤੋਂ ਬਾਅਦ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਕੋਰੋਨਾ ਦੇ ਦੌਰ ‘ਚ ਏਅਰਲਾਈਨਜ਼ ਨੇ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ ‘ਚ ਕਈ ਵਾਰ ਵਾਧਾ ਕੀਤਾ ਸੀ ਪਰ ਹੁਣ ਸਥਿਤੀ ਆਮ ਵਾਂਗ ਹੋਣ ਦੇ ਬਾਵਜੂਦ ਵਧੇ ਹੋਏ ਪੈਸੇ ਨੂੰ ਘੱਟ ਨਹੀਂ ਕੀਤਾ ਗਿਆ ਹੈ।