HomePunjabi Newsਅਕਾਲੀ ਦਲ ਵੱਲੋਂ 20 ਜਨਵਰੀ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ 

ਅਕਾਲੀ ਦਲ ਵੱਲੋਂ 20 ਜਨਵਰੀ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ 

ਅਕਾਲੀ ਦਲ ਨੇ 25 ਲੱਖ ਮੈਂਬਰ ਬਣਾਉਣ ਦਾ ਮਿੱਥਿਆ ਟੀਚਾ : ਡਾ. ਚੀਮਾ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਮੁੜ ਤੋਂ ਪੰਜਾਬ ਦੀ ਸਿਆਸਤ ਵਿੱਚ ਖੁਦ ਨੂੰ ਮਜ਼ਬੂਤੀ ਨਾਲ ਉਭਾਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਆਉਂਦੀ 20 ਜਨਵਰੀ ਤੋਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਪਾਰਟੀ ਪ੍ਰਧਾਨ ਸਣੇ ਹੋਰ ਜਥੇਬੰਦਕ ਚੋਣਾਂ ਕਰਵਾਈ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਜਥੇਬੰਦਕ ਚੋਣਾਂ ਲਈ 25 ਲੱਖ ਮੈਂਬਰ ਬਣਾਉਣ ਦਾ ਟੀਚਾ ਮਿੱਥਿਆ ਹੈ।

ਇਹ ਜਾਣਕਾਰੀ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ 20 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਮੈਂਬਰਸ਼ਿਪ ਮੁਹਿੰਮ ਲਈ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਘਰ-ਘਰ ਪਹੁੰਚ ਕਰਕੇ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।

RELATED ARTICLES

Most Popular

Recent Comments