ਪੰਜਾਬ ਦੇ ਲੁਧਿਆਣਾ ਵਿੱਚ, ਪ੍ਰਵਾਸੀ ਮਜ਼ਦੂਰਾਂ ਨੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਪ੍ਰਵਾਸੀ ਮਜ਼ਦੂਰਾਂ ਵਿਰੁੱਧ ਦਿੱਤੇ ਬਿਆਨ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ। ਹਾਲ ਹੀ ‘ਚ ਸੰਗਰੂਰ ‘ਚ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਵੱਲੋਂ ਪ੍ਰਵਾਸੀ ਮਜ਼ਦੂਰਾਂ ਖਿਲਾਫ ਕੀਤੀ ਗਈ ਟਿੱਪਣੀ ਤੋਂ ਬਾਅਦ ਲੁਧਿਆਣਾ ਦੇ ਪ੍ਰਵਾਸੀ ਮਜ਼ਦੂਰ ਗੁੱਸੇ ‘ਚ ਆ ਗਏ ਹਨ ਅਤੇ ਉਨ੍ਹਾਂ ਨੇ ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਪ੍ਰਵਾਸੀ ਮਜ਼ਦੂਰਾਂ ਨੇ ਰਾਜਾ ਵੜਿੰਗ ਦਾ ਕੀਤਾ ਵਿਰੋਧ, ਮਜ਼ਦੂਰਾਂ ਵਿਰੁੱਧ ਦਿੱਤੇ ਬਿਆਨ ਦੇ ਮੁਆਫੀ ਮੰਗਣ ਲਈ ਕਿਹਾ
RELATED ARTICLES