Monday, July 8, 2024
HomePunjabi NewsLiberal Breakingਖਜਾਨਾ ਮੰਤਰੀ ਹਰਪਾਲ ਚੀਮਾ ਨੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ

ਖਜਾਨਾ ਮੰਤਰੀ ਹਰਪਾਲ ਚੀਮਾ ਨੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਤੋਂ ਬਾਅਦ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਦਾ ਭਾਸ਼ਣ 1 ਮਾਰਚ ਨੂੰ ਹੋਵੇਗਾ। ਇਸ ਭਾਸ਼ਣ ‘ਤੇ 4 ਮਾਰਚ ਨੂੰ ਬਹਿਸ ਹੋਵੇਗੀ, ਜਿਸ ਤੋਂ ਬਾਅਦ 5 ਮਾਰਚ ਨੂੰ ਪੰਜਾਬ ਦਾ ਅਗਲੇ ਸਾਲ ਦਾ ਬਜਟ ਪੇਸ਼ ਕੀਤਾ ਜਾਵੇਗਾ। ਬਜਟ ‘ਤੇ 6 ਮਾਰਚ ਨੂੰ ਬਹਿਸ ਹੋਵੇਗੀ। ਇਸ ਤੋਂ ਇਲਾਵਾ ਹੋਰ ਵੀ ਕਈ ਕੰਮ 15 ਤਰੀਕ ਤੱਕ ਹੋ ਜਾਣਗੇ।

RELATED ARTICLES

Most Popular

Recent Comments