ਵਿਧਾਇਕ ਰਾਕੇਸ਼ ਪਾਂਡੇ ਦਾ ਪੁੱਤਰ ਨੂੰ ਨੌਕਰੀ ਦੇਣ ‘ਤੇ ਆਇਆ ਬਿਆਨ
ਨੈਸ਼ਨਲ ਡੈਸਕ:– ਤਰਸ ਦੇ ਅਧਾਰ ‘ਤੇ ਜਿੱਥੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਵੰਡੀ ਹੈ। ਜਿਸ ਤੋਂ ਬਾਅਦ ਇਨ੍ਹਾਂ ਦੀ ਪਾਰਟੀ ਦੇ ਮੰਤਰੀਆਂ ਨੇ ਵੀ ਕੈਪਟਨ ਦੇ ਇਸ ਫੈਸਲੇ ‘ਤੇ ਉਂਗਲ ਚੁੱਕੀ।

ਉੱਥੇ ਹੀ ਰਾਕੇਸ਼ ਪਾਂਡੇ ਨੇ ਪੰਜਾਬ ਸਰਕਾਰ ਵੱਲੋਂ ਪੁੱਤਰ ਨੂੰ ਤਹਿਸੀਲਦਾਰ ਦੀ ਨੌਕਰੀ ਦੇਣ ਦੇ ਮਾਮਲੇ ਵਿੱਚ ਆਪਣਾ ਬਿਆਨ ਦਿੱਤਾ ਹੈ। ਜਾਣਕਾਰੀ ਅਨੁਸਾਰ ਰਾਕੇਸ਼ ਪਾਂਡੇ ਨੇ ਕਿਹਾ ਕਿ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਵੀ ਨਿਰਦੇਸ਼ ਆਉਂਦੇ ਹਨ, ਉਨ੍ਹਾਂ ਦਾ ਪਾਲਣ ਕੀਤਾ ਜਾਵੇਗਾ। ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਕਿ, ਉਨ੍ਹਾਂ ਨੇ ਅਜੇ ਇਸ ਬਾਰੇ ਗੱਲ ਨਹੀਂ ਕੀਤੀ ਹੈ ਕਿ, ਉਨ੍ਹਾਂ ਦਾ ਬੇਟਾ ਇਹ ਨੌਕਰੀ ਕਰੇਗਾ ਜਾਂ ਨਹੀਂ।