Saturday, July 27, 2024
HomePunjabi News500 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ;...

500 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ; ਕਿਹਾ : ਨਿਆਂ ਪਾਲਿਕਾ ਖਤਰੇ ’ਚ

ਨਵੀਂ ਦਿੱਲੀ/ਬਿਊਰੋ ਨਿਊਜ਼   : ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 500 ਤੋਂ ਜ਼ਿਆਦਾ ਸੀਨੀਅਰ ਵਕੀਲਾਂ ਨੇ ਮਾਨਯੋਗ ਚੀਫ ਜਸਟਿਸ ਆਫ ਇੰਡੀਆ ਡੀ.ਵਾਈ. ਚੰਦਰਚੂੜ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ ਖਤਰੇ ਵਿਚ ਹੈ ਅਤੇ ਇਸ ਨੂੰ ਰਾਜਨੀਤਕ ਅਤੇ ਵਪਾਰਕ ਦਬਾਅ ਤੋਂ ਬਚਾਉਣਾ ਹੋਵੇਗਾ। ਵਕੀਲਾਂ ਨੇ ਲਿਖਿਆ ਕਿ ਨਿਆਂਇਕ ਅਖੰਡਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਲਿਖਿਆ ਕਿ ਅਸੀਂ ਉਹ ਵਿਅਕਤੀ ਹਾਂ, ਜੋ ਕਾਨੂੰਨ ਨੂੰ ਕਾਇਮ ਰੱਖਣ ਦੇ ਲਈ ਕੰਮ ਕਰਦੇ ਹਾਂ। ਵਕੀਲਾਂ ਦਾ ਇਹ ਵੀ ਮੰਨਣਾ ਹੈ ਕਿ ਸਾਨੂੰ ਅਦਾਲਤਾਂ ਦੇ ਲਈ ਖੜ੍ਹੇ ਹੋਣਾ ਪਵੇਗਾ ਅਤੇ ਹੁਣ ਆਵਾਜ਼ ਉਠਾਉਣ ਦਾ ਸਮਾਂ ਹੈ। ਵਕੀਲਾਂ ਨੇ ਕਿਹਾ ਕਿ ਹੁਣ ਉਨ੍ਹਾਂ ਵਿਅਕਤੀਆਂ ਖਿਲਾਫ ਬੋਲਣ ਦਾ ਸਮਾਂ ਹੈ, ਜੋ ਲੁਕ ਕੇ ਵਾਰ ਕਰ ਰਹੇ ਹਨ। ਵਕੀਲਾਂ ਨੇ ਇਹ ਵੀ ਲਿਖਿਆ ਕਿ ਸਾਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਅਦਾਲਤਾਂ ਲੋਕਤੰਤਰ ਦਾ ਸਤੰਭ ਬਣੀਆਂ ਰਹਿਣ। 

RELATED ARTICLES

Most Popular

Recent Comments