ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦਿਹਾਂਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦਿਵਾਉਣ ਵਾਸਤੇ ਉਨ੍ਹਾਂ ਦੇ ਵਕੀਲਾਂ ਅਤੇ ਪਰਿਵਾਰ ਵੱਲੋਂ ਅੱਜ ਅਰਜ਼ੀ ਦਾਖ਼ਲ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਜਿਸ ਕਾਰਨ ਪੈਰੋਲ ਦੀ ਮਨਜ਼ੂਰੀ ਲਈ ਕਾਨੂੰਨੀ ਪ੍ਰਕਿਰਿਆ ਅਪਣਾਈ ਜਾ ਰਹੀ ਹੈ।
ਬ੍ਰੇਕਿੰਗ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ; ਪੈਰੋਲ ਲਈ ਅੱਜ ਦਾਖ਼ਲ ਕੀਤੀ ਜਾਵੇਗੀ ਅਰਜ਼ੀ
RELATED ARTICLES


