More
    HomePunjabi Newsਸੰਸਦ ਮੈਂਬਰ ਗੌਤਮ ਗੰਭੀਰ ਛੱਡਣਾ ਚਾਹੁੰਦੇ ਹਨ ਰਾਜਨੀਤੀ

    ਸੰਸਦ ਮੈਂਬਰ ਗੌਤਮ ਗੰਭੀਰ ਛੱਡਣਾ ਚਾਹੁੰਦੇ ਹਨ ਰਾਜਨੀਤੀ

    ਕਿਹਾ : ਕ੍ਰਿਕਟ ਨਾਲ ਸਬੰਧਤ ਕਮਿਟਮੈਂਟਸ ਨੂੰ ਕਰਨਾ ਚਾਹੁੰਦਾ ਹਾਂ ਪੂਰਾ

    ਨਵੀਂ ਦਿੱਲੀ/ਬਿਊਰੋ : ਸਾਬਕਾ ਕ੍ਰਿਕਟ ਖਿਡਾਰੀ ਅਤੇ ਦਿੱਲੀ ਈਸਟ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਰਾਜਨੀਤਿਕ ਜ਼ਿੰਮੇਵਾਰੀਆਂ ਛੱਡਣਾ ਚਾਹੁੰਦੇ ਹਨ। ਉਨ੍ਹਾਂ ਅੱਜ ਸ਼ਨੀਵਾਰ ਨੂੰ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ। ਗੌਤਮ ਗੰਭੀਰ ਨੇ ਭਾਜਪਾ ਪ੍ਰਧਾਨ ਜੇਪੀ ਨੱਢਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟੈਗ ਵੀ ਕੀਤਾ ਹੈ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਰਿਕਵੈਸਟ ਕੀਤੀ ਕਿ ਉਨ੍ਹਾਂ ਨੂੰ ਰਾਜਨੀਤਿਕ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਜਾਵੇ। ਗੰਭੀਰ ਨੇ ਰਾਜਨੀਤਿਕ ਜ਼ਿੰਮੇਵਾਰੀਆਂ ਛੱਡਣ ਦਾ ਕਾਰਨ ਵੀ ਦੱਸਿਆ ਹੈ।

    ਉਨ੍ਹਾਂ ਪੋਸਟ ’ਚ ਲਿਖਿਆ ਕਿ ਉਹ ਆਪਣੀਆਂ ਕ੍ਰਿਕਟ ਨਾਲ ਸਬੰਧਤ ਕਮਿਟਮੈਂਟਸ ਨੂੰ ਪੂਰਾ ਕਰਨਾ ਚਾਹੁੰਦੇ ਹਨ। ਗੌਤਮ ਗੰਭੀਰ ਦੇਸ਼ ਸੇਵਾ ਦਾ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਗੌਤਮ ਗੰਭੀਰ 22 ਮਾਰਚ 2019 ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਸਨ ਅਤੇ ਭਾਜਪਾ ਨੇ ਉਨ੍ਹਾਂ ਨੂੰ ਈਸਟ ਦਿੱਲੀ ਤੋਂ ਉਮੀਦਵਾਰ ਬਣਾਇਆ ਸੀ। ਗੰਭੀਰ ਨੇ 6 ਲੱਖ 95 ਹਜ਼ਾਰ 109 ਵੋਟਾਂ ਨਾਲ ਆਮ ਆਦਮੀ ਪਾਰਟੀ ਦੀ ਉਮੀਦਵਾਰ ਆਤਿਸ਼ੀ ਅਤੇ ਅਰਵਿੰਦਰ ਸਿੰਘ ਲਵਲੀ ਨੂੰ ਹਰਾਇਆ ਸੀ।

    RELATED ARTICLES

    Most Popular

    Recent Comments