ਕਾਂਗਰਸੀ ਵਰਕਰਾਂ ਸਮੇਤ ਬਿੱਟੂ ਅਤੇ ਆਸ਼ੂ ਨੇ ਡੀਸੀ ਦਫ਼ਤਰ ਸਾਹਮਣੇ ਦੇਣੀ ਸੀ ਗਿ੍ਫ਼ਤਾਰੀ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਘਰ ’ਚ ਹੀ ਨਜ਼ਰਬੰਦ ਕਰ ਦਿੱਤਾ ਅਤੇ ਉਨ੍ਹਾਂ ’ਤੇ ਪੁਲਿਸ ਦਾ ਪਹਿਰਾ ਲਗਾ ਦਿੱਤਾ ਗਿਆ ਹੈ। ਧਿਆਨ ਰਹੇ ਕਿ ਸੰਸਦ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ’ਚ ਕਾਂਗਰਸੀ ਵੱਲੋਂ ਅੱਜ ਡੀਸੀ ਦਫ਼ਤਰ ਸਾਹਮਣੇ ਗਿ੍ਰਫ਼ਤਾਰੀਆਂ ਦੇਣੀਆਂ ਸਨ।
ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਨਗਰ ਨਿਗਮ ਜ਼ੋਨ ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਸਮੇਤ 60 ਕਾਂਗਰਸੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਦੇ ਵਿਰੋਧ ’ਚ ਕਾਂਗਰਸੀਆਂ ਨੇ ਗਿ੍ਰਫ਼ਤਾਰੀਆਂ ਦੇਣ ਦਾ ਐਲਾਨ ਕੀਤਾ ਸੀ ਪ੍ਰੰਤੂ ਗਿ੍ਰਫ਼ਤਾਰੀਆਂ ਤੋਂ ਪਹਿਲਾਂ ਹੀ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਘਰਾਂ ’ਚ ਹੀ ਨਜ਼ਰਬੰਦ ਕਰ ਦਿੱਤਾ।