ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ
ਅੰਮਿ੍ਤਸਰ/ਬਿਊਰੋ ਨਿਊਜ਼ : ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਇਨ੍ਹਾਂ ਦੋਵੇਂ ਆਗੂਆਂ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜਾ ਸੁਣਾਉਣ ਤੋਂ ਪਹਿਲਾਂ ਪੰਥਕ ਨੁਮਾਇੰਦਿਆਂ ਦਾ ਇਕੱਠ ਬੁਲਾਇਆ ਜਾਵੇ। ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਤਾਲਮੇਲ ਕਮੇਟੀ ਦਾ ਗਠਨ ਕਰਨ ਲਈ ਵੀ ਕਿਹਾ। ਇਸ ਦੇ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਵੀ ਮੰਗ ਕੀਤੀ।