ਬੀਬੀ ਜਗੀਰ ਕੌਰ ਨੇ ਬਾਦਲ ਪਰਿਵਾਰ ’ਤੇ ਚੁੱਕੇ ਸਵਾਲ
ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਮਣੀ ਅਕਾਲੀ ਦਲ ਵਿਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਅਤੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਦਲ ਪਰਿਵਾਰ ’ਤੇ ਕਈ ਸਵਾਲ ਚੁੱਕੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ 2007 ਤੋਂ ਲੈ ਕੇ 2017 ਤੱਕ ਅਕਾਲੀ ਵਜ਼ਾਰਤ ਵੇਲੇ ਸਿਰਫ 16 ਦਿਨ ਹੀ ਮੰਤਰੀ ਰਹੇ ਸਨ। ਇਨ੍ਹਾਂ 16 ਦਿਨਾਂ ਦੌਰਾਨ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਨਾ ਤਾਂ ਕੋਈ ਫੈਸਲਾ ਲਿਆ ਸੀ ਅਤੇ ਨਾ ਹੀ ਕੋਈ ਫੈਸਲਾ ਵਿਚਾਰਿਆ ਗਿਆ ਸੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਬਤੌਰ ਪਾਰਟੀ ਦੀ ਸੇਵਾਦਾਰ, ਉਹ ਆਪਣੀ ਆਵਾਜ਼ ਬੁਲੰਦ ਕਰਦੀ ਰਹੀ, ਪਰ ਬਾਦਲ ਪਰਿਵਾਰ ਦੀ ਪਾਰਟੀ ’ਤੇ ਪਕੜ ਮਜ਼ਬੂਤ ਹੋਣ ਕਾਰਨ ਉਨ੍ਹਾਂ ਦੀ ਹਰ ਕੋਸ਼ਿਸ਼ ਨੂੰ ਵਿਰੋਧੀ ਭੂਮਿਕਾ ਦੇ ਤੌਰ ’ਤੇ ਦਰਜ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਲੈ ਕੇ ਪਹੁੰਚੇ ਸਨ।