More
    HomePunjabi Newsਹੋਲੇ ਮਹੱਲੇ ਦੇ ਪਾਵਨ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ...

    ਹੋਲੇ ਮਹੱਲੇ ਦੇ ਪਾਵਨ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

    ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਕੇ ਹੋਵੇਗਾ ਸੰਪੰਨ

    ਅੰਮਿ੍ਰਤਸਰ/ਬਿਊਰੋ ਨਿਊਜ਼ : ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਡੇਢ ਸਦੀ ਪੁਰਾਤਨ ਸਿੱਖ ਜਥੇਬੰਦੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਸ੍ਰੀ ਦਰਬਾਰ ਸਾਹਿਬ ਕਮੇਟੀ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੁਰਾਤਨ ਚੱਲੀ ਆਉਂਦੀ ਰਵਾਇਤ ਅਨੁਸਾਰ ਹੋਲਾ ਮਹੱਲਾ ਮੌਕੇ ਨਗਰ ਕੀਰਤਨ ਸਜਾਇਆ ਗਿਆ।

    ਸੁਰਮਈ ਨਿਸ਼ਾਨ ਸਾਹਿਬਾਂ ਅਤੇ ਪੰਜ ਪਿਆਰਿਆਂ ਦੀ ਤਾਬਿਆ ਸਜਾਏ ਗਏ ਇਸ ਹੋਲਾ ਮਹੱਲਾ ਨਗਰ ਕੀਰਤਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਸ਼ਬਦ ਕੀਰਤਨ ਕਰਦੀਆਂ ਸੰਗਤਾਂ ਅਤੇ ਗਤਕਾ ਪਾਰਟੀਆਂ ਨੇ ਉਤਸ਼ਾਹ ਸਹਿਤ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੀਨੀਅਰ ਮੈਂਬਰ ਗੁਰਬਖਸ਼ ਸਿੰਘ ਬੇਦੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਇਹ ਹੋਲਾ ਮਹੱਲਾ ਨਗਰ ਕੀਰਤਨ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

    RELATED ARTICLES

    Most Popular

    Recent Comments