Monday, July 8, 2024
HomePunjabi Newsਨਵਜੋਤ ਸਿੱਧੂ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ

ਨਵਜੋਤ ਸਿੱਧੂ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ

ਸਿੱਧੂ ਨੇ ਮੁੱਖ ਮੰਤਰੀ ਮਾਨ ਨੂੰ ਪੁੱਛਿਆ : ਇਹ ਚੋਰ ਤੰਤਰ ਹੈ ਜਾਂ ਲੋਕਤੰਤਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਚੱਲ ਰਹੀ ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਹੁਸ਼ਿਆਰਪੁਰ ਦੇ ਪਿੰਡ ਮੇਹਰਾ ’ਚ ਹੋ ਰਹੀ ਨਜਾਇਜ਼ ਮਾਈਨਿੰਗ ਨਾਲ ਜੁੜੀਆਂ 4 ਵੀਡੀਓਜ਼ ਵੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ਤੋਂ ਸ਼ੇਅਰ ਕੀਤੀਆਂ। ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਇਹ ਚੋਰ ਤੰਤਰ ਹੈ ਜਾਂ ਫਿਰ ਲੋਕਤੰਤਰ। ਉਨ੍ਹਾਂ ਆਪਣੀ ਪੋਸਟ ’ਚ ਲਿਖਿਆ ਕਿ ‘ਪਾਬੰਦੀਸ਼ੁਦੀ ਵਣ ਵਿਭਾਗ ਦੀ ਜ਼ਮੀਨ ’ਤੇ ਗੈਰਕਾਨੂੰਨੀ ਮਾਈਨਿੰਗ ਦਾ ਚੱਲ ਇਹ ਧੰਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲਾਲਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਇਹ ਲਾਲਚ ਸ਼ਾਸਨ ਦੇ ਸਾਰੇ ਮਾਪਦੰਡਾਂ ’ਤੇ ਭਾਰੀ ਪੈ ਰਿਹਾ ਹੈ।

ਪੀਐਲਪੀਏ ਅਧਿਨਿਯਮ 1900 ਦੀ ਧਾਰਾ 4 ਅਤੇ 5 ਦੇ ਤਹਿਤ ਪਿੰਡ ਮੇਹਰਾ ’ਚ ਵਣ ਵਿਭਾਗ ਦੀ ਜ਼ਮੀਨ ’ਤੇ ਕਰੈਸ਼ਰ ਚੱਲ ਰਹੇ ਹਨ, ਜਦਕਿ ਇਸ ਜ਼ਮੀਨ ’ਤੇ ਕਿਸੇ ਵੀ ਵਪਾਰਕ ਗਤੀਵਿਧੀ ਦੀ ਆਗਿਆ ਨਹੀਂ ਹੈ। ਧਿਆਨ ਰਹੇ ਕਿ ਨਵਜੋਤ ਸਿੱਧੂ ਪਿਛਲੇ ਕੁੱਝ ਦਿਨਾਂ ਤੋਂ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾ ਰਹੇ ਹਨ। ਰੋਪੜ ’ਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਉਨ੍ਹਾਂ ਨੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਐਨਜੀਟੀ ’ਚ ਪਟੀਸ਼ਨ ਵੀ ਦਾਇਰ ਕੀਤੀ ਸੀ। ਜਦਕਿ ਉਹ ਰੋਜ਼ਾਨਾ ਕਿਸੇ ਨਾ ਕਿਸੇ ਜ਼ਿਲ੍ਹੇ ’ਚ ਹੋ ਰਹੀ ਨਜਾਇਜ਼ ਮਾਈਨਿੰਗ ਦਾ ਮਾਮਲਾ ਉਠਾ ਰਹੇ ਹਨ।

RELATED ARTICLES

Most Popular

Recent Comments