ਕੈਂਸਰ ਨਾਲ ਜੂਝ ਰਹੀ ਆਪਣੀ ਪਤਨੀ ਲਈ ਨਵਜੋਤ ਸਿੱਧੂ ਨੇ ਪਾਈ ਭਾਵੁਕ ਪੋਸਟ

ਡਾ. ਨਵਜੋਤ ਕੌਰ ਸਿੱਧੂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਹਨ ਇਸਦੇ ਚਲਦੇ ਉਹਨਾਂ ਦੇ ਪਤੀ ਨਵਜੋਤ ਸਿੱਧੂ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਨਵਜੋਤ ਸਿੱਧੂ ਨੇ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ, ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ।

ਦੱਸ ਦਈਏ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਦੂਜੇ ਸਟੇਜ ਦਾ ਕੈਂਸਰ ਹੈ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਮਾਰਚ ਮਹੀਨੇ ਵਿਚ ਸਾਂਝੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਸਫਲ ਸਰਜਰੀ ਵੀ ਹੋਈ ਸੀ। ਹੁਣ ਉਨ੍ਹਾਂ ਦੀ ਦੂਸਰੀ ਕੀਮੋਥੈਰੇਪੀ ਕੀਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰਕੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਸੀ।

MUST READ