ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਨਵਜੋਤ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਚੋਣ ਲੜਨ ਦੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਨਵਜੋਤ ਕੌਰ ਦੇ ਲੋਕ ਸਭਾ ਚੋਣ ਲੜਨ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਰਮਿਆਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇੱਕ ਪੋਸਟ ਸ਼ੇਅਰ ਕੀਤੀ ਹੈ।ਸਿੱਧੂ ਨੇ ਲਿਖਿਆ, ਅੱਜ ਯਮੁਨਾਨਗਰ ਵਿੱਚ ਡਾਕਟਰ ਰੁਪਿੰਦਰ ਨਾਲ ਮੁਲਾਕਾਤ ਕੀਤੀ। ਪਤਨੀ ਦਾ ਅਜੇ ਵੀ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨਿਆਂ ਤੱਕ ਚੱਲੇਗਾ। ਅਜਿਹੇ ਹਾਲਾਤ ਵਿੱਚ ਉਨ੍ਹਾਂ ਦੀ ਸਿਹਤ ਦਾ ਹੀ ਧਿਆਨ ਰੱਖਿਆ ਜਾਵੇਗਾ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਕਿਆਸਅਰਾਈਆਂ ਬੰਦ ਹੋਣੀਆਂ ਚਾਹੀਦੀਆਂ ਹਨ।
ਨਵਜੋਤ ਸਿੱਧੂ ਨੇ ਆਪਣੀ ਪਤਨੀ ਦੇ ਚੋਣ ਲੜਨ ਦੀਆਂ ਅਟਕਲਾਂ ‘ਤੇ ਲਗਾਇਆ ਵਿਰਾਮ
RELATED ARTICLES