ਕਿਹਾ : ਸੰਤੁਲਿਤ ਭੋਜਨ ਹੀ ਜੀਵਨ ਦੀ ਸਭ ਤੋਂ ਚੰਗੀ ਦਵਾਈ ਹੈ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧ ਵੱਲੋਂ ਲੰਘੇ ਦਿਨੀਂ ਪ੍ਰੈਸ ਕਾਨਫਰੰਸ ਕਰਕੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਕੈਂਸਰ ਦਾ ਇਲਾਜ਼ ਆਯੂਰਵੈਦਿਕ ਤਰੀਕੇ ਨਾਲ ਕਰਨ ਦਾ ਦਾਅਵਾ ਕੀਤਾ ਗਿਆ ਸੀ। ਜਦਕਿ ਕੁੱਝ ਡਾਕਟਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਇਸ ਦਾਅਵੇ ਦਾ ਖੰਡਨ ਕੀਤਾ ਗਿਆ ਸੀ। ਪਰ ਸਿੱਧੂ ਦੇ ਇਸ ਦਾਅਵੇ ਦੇ ਹੱਕ ਵਿਚ ਹੁਣ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐਸ ਫੂਲਕਾ ਉਤਰ ਆਏ ਹਨ।
ਫੂਲਕਾ ਨੇ ਸਿੱਧੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਆਪਣੇ ਸੰਘਰਸ਼ ਦਾ ਤਜ਼ਰਬਾ ਜਨਤਾ ਨਾਲ ਸ਼ੇਅਰ ਕੀਤਾ ਹੈ ਅਤੇ ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਜੋ ਕੁੱਝ ਵੀ ਕਿਹਾ ਉਹ ਬਿਲਕੁਲ ਸਹੀ ਹੈ। ਸੀਨੀਅਰ ਐਡਵੋਕੇਟ ਐਚ ਐਸ ਫੂਲਕਾ ਨੇ ਅੱਗੇ ਕਿਹਾ ਕਿ ਸੰਤੁਲਿਤ ਭੋਜਨ ਹੀ ਸਾਡੇ ਜੀਵਨ ਦੀ ਸਭ ਤੋਂ ਚੰਗੀ ਦਵਾਈ ਹੈ ਅਤੇ ਅਸੀਂ ਕਰੋਨਾ ਮਹਾਮਾਰੀ ਨੂੰ ਵੀ ਸੰਤੁਲਿਤ ਭੋਜਨ ਨਾਲ ਹੀ ਠੀਕ ਕੀਤਾ ਸੀ। ਫੂਲਕਾ ਨੇ ਅੱਗੇ ਕਿਹਾ ਕਿ ਸਿਰਫ਼ ਬਿਮਾਰੀ ਦੇ ਸਮੇਂ ਹੀ ਨਹੀਂ ਬਲਕਿ ਆਪਣੇ ਜੀਵਨ ਵਿਚ ਭੋਜਨ ਨੂੰ ਇਸ ਤਰ੍ਹਾਂ ਬਣਾਓ ਕਿ ਉਹ ਦਵਾਈ ਤਰ੍ਹਾਂ ਕੰਮ ਕਰੇ ਅਤੇ ਤੁਹਾਡੇ ਸਰੀਰ ਨੂੰ ਫਿੱਟ ਰੱਖੇ।