ਨਹੀਂ ਹੋਵੇਗਾ ਮੰਤਰੀ ਮੰਡਲ ‘ਚ ਫੇਰਬਦਲ, 93 ਫ਼ੀਸਦੀ ਵਾਅਦੇ ਪੂਰੇ ਕਰ ਚੁੱਕੀ ਹੈ ਪੰਜਾਬ ਸਰਕਾਰ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਮੰਤਰੀ ਮੰਡਲ ਚ ਫੇਰਬਦਲ ਦੀਆਂ ਖਬਰਾਂ ਕਈ ਦਿਨ ਤੋਂ ਸੁਣਨ ਚ ਆ ਰਹੀਆਂ ਹਨ। ਅਜਿਹੇ ਚ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਕਾਂਗਰਸ ਲੀਡਰਸ਼ਿਪ ਵੱਲੋਂ ਦਿੱਤੇ 18 ਸੂਤਰੀ ਏਜੰਡੇ ਨੂੰ ਲਾਗੂ ਕਰ ਦਿੱਤਾ ਹੈ। ਕੈਪਟਨ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਚੋਣਾਂ ਦੌਰਾਨ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ਵਿੱਚੋਂ 93 ਫੀਸਦੀ ਪੂਰੇ ਕੀਤੇ ਹਨ।


ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਸੰਭਾਵਨਾਵਾਂ ਬਾਰੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਪਾਰਟੀ ਲੀਡਰਸ਼ਿਪ ਨੇ ਪਿਛਲੇ ਮਹੀਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਨਸ਼ੀਲੇ ਪਦਾਰਥਾਂ ਅਤੇ ਬਿਜਲੀ ਖਰੀਦ ਸਮਝੌਤੇ ਸਮੇਤ 18 ਮੁੱਦਿਆਂ ‘ਤੇ ਕਾਰਵਾਈ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਮੀਟਿੰਗ ਵਿੱਚ ਇਨ੍ਹਾਂ ਮੁੱਦਿਆਂ ਬਾਰੇ ਜਾਣੂ ਕਰਵਾ ਚੁੱਕੇ ਹਨ।
ਪੰਜਾਬ ਦੀ ਕਾਂਗਰਸ ਇਕਾਈ ਦੇ ਨਵ-ਨਿਯੁਕਤ ਪ੍ਰਧਾਨ, ਸਿੱਧੂ ਆਪਣੀਆਂ ਮੀਟਿੰਗਾਂ ਵਿੱਚ ਇਸ 18 ਨੁਕਾਤੀ ਏਜੰਡੇ ਦਾ ਮੁੱਦਾ ਉਠਾ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਸਨੂੰ ਲਾਗੂ ਕੀਤਾ ਜਾਵੇਗਾ। ਰਿਲੀਜ਼ ਦੇ ਅਨੁਸਾਰ, ਆਗਾਮੀ ਵਿਧਾਨ ਸਭਾ ਚੋਣਾਂ ਦੇ ਖਾਕੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਚੋਣ ਵਾਅਦਿਆਂ ਦਾ 93 ਫੀਸਦੀ ਪਹਿਲਾਂ ਹੀ ਪੂਰਾ ਕਰ ਚੁੱਕੀ ਹੈ ਅਤੇ ਜਲਦੀ ਹੀ 95 ਫੀਸਦੀ ਤੱਕ ਵਾਅਦਿਆਂ ਨੂੰ ਪੂਰਾ ਕਰੇਗੀ।


ਅਜਿਹੇ ਚ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਆਖਰ ਇੰਨੇ ਘਟ ਸਮੇ ਚ ਕਾਂਗਰਸ ਆਪਣੇ ਵਾਅਦੇ ਕਿੰਝ ਪੂਰੇ ਕਰਦੀ ਹੈ।

MUST READ