ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਲਈ ਅੱਜ ਮੁੜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਭਾਜਪਾ ਅਤੇ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਵੀ ਅੱਜ ਪ੍ਰੇਮਲਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਨਾਮਜ਼ਦਗੀ ਪ੍ਰਕਿਰਿਆ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਮੇਅਰ ਦੀਆਂ ਚੋਣਾਂ 30 ਜਨਵਰੀ ਨੂੰ ਹੋਣੀਆਂ ਹਨ। ਪਹਿਲਾਂ ਇਹ ਚੋਣ 24 ਜਨਵਰੀ ਨੂੰ ਹੋਣੀ ਸੀ, ਜਿਸ ਲਈ ਨਾਮਜ਼ਦਗੀਆਂ 20 ਜਨਵਰੀ ਨੂੰ ਸਨ।
ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਲਈ ਅੱਜ ਭਰੀਆਂ ਜਾਣਗੀਆਂ ਨਾਮਜ਼ਦਗੀਆਂ
RELATED ARTICLES

                                    
