ਹੁਣ ਤਹਿਸੀਲਾਂ ਵਿੱਚ ਹੋਵੇਗਾ ਪੰਜਾਬੀ ਭਾਸ਼ਾ ਵਿੱਚ ਕੰਮ, ਲੋਕਾਂ ਨੂੰ ਹੋਵੇਗੀ ਸਹੂਲਤ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿਤਾਂ ਵਿੱਚ ਨਿਰੰਤਰ ਫੈਸਲੇ ਲੈ ਰਹੀ ਹੈ ਅਤੇ ਨਾਲ ਹੀ ਇਹਨਾਂ ਫੈਸਲਿਆਂ ਨੂੰ ਅਸਲ ਜਾਮਾ ਵੀ ਪਹਿਨਾ ਰਹੀ ਹੈ। ਖੁਦ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਲਈ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਭਲਾਈ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਲੋਕਾਂ ਨੂੰ ਤਹਿਸੀਲਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਇਸਦੇ ਚਲਦੇ ਹੀ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਕੀਤੀ ਗਈ।

ਇਸਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ ਉਹਨਾਂ ਕਿਹਾ ਕਿ ਇਸ ਮੀਟਿੰਗ ਵਿਚ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈਕੇ ਚਰਚਾ ਹੋਈ। ਮੁੱਖ ਮੰਤਰੀ ਮਾਨ ਨੇ ਦਸਿਆ ਕਿ ਅਸੀਂ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ ਹੋਵੇ। ਆਮ ਲੋਕਾਂ ਨੂੰ ਰੋਜ਼ਾਨਾ ਦੇ ਕੰਮ ਕਾਰ ਲਈ ਤਹਿਸੀਲ ਆਉਣਾ ਜਾਣਾ ਪੈਂਦਾ ਹੈ । ਪੰਜਾਬ ਸਰਕਾਰ ਦੇ ਇਸ ਕਦਮ ਨਾਲ ਆਮ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ ।

MUST READ