More
    HomePunjabi Newsਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਲਈ ਸੁਨਹਿਰੀ ਕਿਸ਼ਤੀ ਭੇਟ

    ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਲਈ ਸੁਨਹਿਰੀ ਕਿਸ਼ਤੀ ਭੇਟ

    ਸਰੋਵਰ ਵਿੱਚ ਡਿੱਗੀਆਂ ਫੁੱਲ ਪੱਤੀਆਂ ਦੀ ਸਫਾਈ ਲਈ ਵਰਤੀ ਜਾ ਰਹੀ ਹੈ ਕਿਸ਼ਤੀ

    ਅੰਮਿ੍ਤਸਰ/ਬਿਊਰੋ ਨਿਊਜ਼ : ਕੈਨੇਡਾ ਵਾਸੀ ਸ਼ਰਧਾਲੂ ਪਰਿਵਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਸਾਫ ਸਫਾਈ ਲਈ ਸੁਨਹਿਰੀ ਕਿਸ਼ਤੀ ਗੁਰੂ ਘਰ ਨੂੰ ਭੇਟ ਕੀਤੀ ਗਈ ਹੈ, ਜੋ ਇਸ ਵੇਲੇ ਇੱਥੇ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸ਼ਰਧਾਲੂ ਪਰਿਵਾਰ ਗੁਰਜੀਤ ਸਿੰਘ, ਉਸ ਦੇ ਭਰਾ ਮਨਦੀਪ ਸਿੰਘ ਤੇ ਮਾਤਾ ਮਲਕੀਤ ਕੌਰ ਖਾਲਸਾ ਵੱਲੋਂ ਇਹ ਕਿਸ਼ਤੀ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੂੰ ਭੇਟ ਕੀਤੀ ਗਈ।

    ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਡਿੱਗੀਆਂ ਫੁੱਲ ਪੱਤੀਆਂ ਆਦਿ ਦੀ ਸਾਫ ਸਫਾਈ ਲਈ ਪਹਿਲਾਂ ਵੀ ਸੇਵਾਦਾਰ ਵੱਲੋਂ ਕਿਸ਼ਤੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਰਾਹੀਂ ਉਹ ਜਾਲੀ ਦੀ ਵਰਤੋਂ ਕਰਕੇ ਅਜਿਹੀਆਂ ਫੁੱਲ ਪੱਤੀਆਂ ਨੂੰ ਬਾਹਰ ਕੱਢਦੇ ਹਨ ਅਤੇ ਸਰੋਵਰ ਨੂੰ ਸਾਫ ਸੁਥਰਾ ਰੱਖਣ ਦਾ ਯਤਨ ਕਰਦੇ ਹਨ। ਹੁਣ ਇਸ ਦੀ ਥਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਸੁਨਹਿਰੀ ਕਿਸ਼ਤੀ ਤੈਰਦੀ ਨਜ਼ਰ ਆ ਰਹੀ ਹੈ। 

    RELATED ARTICLES

    Most Popular

    Recent Comments