More
    HomePunjabi Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਉਲੰਪਿਕ ਤਮਗਾ ਜੇਤੂ ਮਨੂੰ ਭਾਕਰ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਉਲੰਪਿਕ ਤਮਗਾ ਜੇਤੂ ਮਨੂੰ ਭਾਕਰ

    ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

    ਅੰਮਿ੍ਤਸਰ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦੇ ਦੋ ਤਮਗੇ ਜਿੱਤ ਕੇ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਇਲਾਹੀ ਗੁਰਬਾਣੀ ਅਤੇ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਮਨੂ ਭਾਕਰ ਨੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਈ ਹੈ ਅਤੇ ਇੱਥੇ ਆ ਕੇ ਉਸ ਨੂੰ ਆਤਮਿਕ ਤੌਰ ’ਤੇ ਪ੍ਰਸੰਨਤਾ ਮਿਲੀ ਹੈ।

    ਮਨੂੰ ਭਾਕਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਦਭੁਤ ਸ਼ਾਂਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੇਰੀ ਬਹੁਤ ਦੇਰ ਦੀ ਇੱਛਾ ਸੀ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਅਤੇ ਮੇਰੀ ਉਹ ਇੱਛਾ ਅੱਜ ਪੂਰੀ ਹੋ ਗਈ ਹੈ। ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮਿ੍ਰਤਪਾਲ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਮਨੂੰ ਭਾਕਰ ਨੂੰ ਹਰਿਮੰਦਰ ਸਾਹਿਬ ਦਾ ਮਾਡਲ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਜ਼ਿਕਰਯੋਗ ਹੈ ਕਿ ਹਰਿਆਣਾ ਦੀ ਰਹਿਣ ਵਾਲੀ ਮਨੂੰ ਭਾਕਰ ਨੇ ਪੈਰਿਸ ਉਲੰਪਿਕ ਵਿਚ ਸ਼ੂਟਿੰਗ ਮੁਕਾਬਲਿਆਂ ਦੌਰਾਨ ਦੋ ਕਾਂਸੀ ਦੇ ਮੈਡਲ ਜਿੱਤੇ ਸਨ।

    RELATED ARTICLES

    Most Popular

    Recent Comments