More
    HomePunjabi Newsਓਮ ਬਿਰਲਾ ਮੁੜ ਚੁਣੇ ਗਏ ਲੋਕ ਸਭਾ ਦੇ ਸਪੀਕਰ

    ਓਮ ਬਿਰਲਾ ਮੁੜ ਚੁਣੇ ਗਏ ਲੋਕ ਸਭਾ ਦੇ ਸਪੀਕਰ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ

    ਨਵੀਂ ਦਿੱਲੀ/ਬਿਊਰੋ ਨਿਊਜ਼ : ਓਮ ਬਿਰਲਾ ਨੂੰ ਅੱਜ ਮੁੜ ਦੂਜੀ ਵਾਰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦੇ ਨਾਂ ਦਾ ਮਤਾ ਪੇਸ਼ ਕੀਤਾ ਗਿਆ ਅਤੇ ਵਾਇਸ ਵੋਟ ਰਾਹੀਂ ਉਨ੍ਹਾਂ ਦੀ ਚੋਣ ਕੀਤੀ ਗਈ। ਸਪੀਕਰ ਚੁਣੇ ਜਾਣ ਤੋਂ ਬਾਅਦ ਪੀਐਮ ਮੋਦੀ ਅਤੇ ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਉਨ੍ਹਾਂ ਨੂੰ ਚੇਅਰ ਤੱਕ ਲੈ ਕੇ ਗਏ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਓਮ ਬਿਰਲਾ ਪੁਰਾਣੇ ਤਜ਼ਰਬੇ ਦਾ ਸਾਨੂੰ ਬਹੁਤ ਫਾਇਦਾ ਮਿਲੇਗਾ ਅਤੇ ਆਉਣ ਵਾਲੇ ਪੰਜ ਸਾਲਾਂ ਲਈ ਵੀ ਤੁਸੀਂ ਸਾਡਾ ਮਾਰਗ ਦਰਸ਼ਨ ਕਰੋਗੇ। ਜਦਕਿ ਰਾਹੁਲ ਗਾਂਧੀ ਨੇ ਓਮ ਬਿਰਲਾ ਦੇ ਸਪੀਕਰ ਚੁਣੇ ਜਾਣ ’ਤੇ ਕਿਹਾ ਕਿ ਇਹ ਹਾਊਸ ਦੇਸ਼ ਦੀ ਜਨਤਾ ਦੀ ਅਵਾਜ਼ ਹੈ।

    ਸਰਕਾਰ ਦੇ ਕੋਲ ਰਾਜਨੀਤਿਕ ਤਾਕਤ ਹੈ ਪਰ ਵਿਰੋਧੀ ਧਿਰ ਵੀ ਜਨਤਾ ਦੀ ਅਵਾਜ਼ ਹੈ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਦੇਸ਼ ਦੀ ਜਨਤਾ ਦਾ ਵਿਸ਼ਵਾਸ ਬਣਿਆ ਰਹੇ ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੀ ਅਵਾਜ਼ ਉਠਾਉਣ ਦਾ ਮੌਕਾ ਦਿਓਗੇ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਡਿਪਟੀ ਸਪੀਕਰ ਦੇ ਅਹੁਦੇ ਦੀ ਮੰਗ ਰੱਖੀ ਗਈ ਸੀ ਪ੍ਰੰਤੂ ਕੋਈ ਜਵਾਬ ਨਾ ਮਿਲਣ ’ਤੇ ਵਿਰੋਧੀ ਨੇ ਸਪੀਕਰ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ।

    RELATED ARTICLES

    Most Popular

    Recent Comments