Saturday, July 27, 2024
HomePunjabi Newsਸ਼ਿਕਾਇਤ ਕਰਨ ’ਤੇ 24 ਘੰਟਿਆਂ ’ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : EC...

ਸ਼ਿਕਾਇਤ ਕਰਨ ’ਤੇ 24 ਘੰਟਿਆਂ ’ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : EC ਦਾ ਫੈਸਲਾ

ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ

ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਵੀ ਚੋਣ ਜ਼ਾਬਤਾ ਲੱਗਾ ਹੋਇਆ ਹੈ। ਅਜਿਹੇ ਵਿਚ ਕੋਈ ਵੀ ਵਿਅਕਤੀ 50 ਹਜ਼ਾਰ ਰੁਪਏ ਤੋਂ ਜ਼ਿਆਦਾ ਨਕਦੀ ਲੈ ਕੇ ਨਹੀਂ ਜਾ ਸਕਦਾ। ਪਰ ਜੇਕਰ ਕਿਸੇ ਵਿਅਕਤੀ ਨੂੰ ਪੈਸੇ ਦੀ ਜ਼ਰੂੁਰਤ ਹੈ ਤਾਂ ਇਸ ਸਬੰਧੀ ਜ਼ਰੂਰੀ ਦਸਤਾਵੇਜ਼ ਲੈ ਕੇ ਨਾਲ ਚੱਲਣਾ ਜ਼ਰੂਰੀ ਹੈ। ਇਸਦੇ ਬਾਵਜੂਦ ਵੀ ਜੇਕਰ ਫਲਾਇੰਗ ਟੀਮਾਂ ਪੈਸੇ ਜ਼ਬਤ ਕਰ ਲੈਂਦੀਆਂ ਹਨ ਤਾਂ ਚਿੰਤਾ ਕਰਨ ਦੀ ਕੋਈ ਜ਼ਰੂੁਰਤ ਨਹੀਂ ਹੈ।

ਇਸਦੇ ਲਈ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਕਮੇਟੀ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਬਾਅਦ 24 ਘੰਟਿਆਂ ਵਿਚ ਸ਼ਿਕਾਇਤ ਦਾ ਨਿਪਟਾਰਾ ਕਰਕੇ ਪੈਸਾ ਵਾਪਸ ਕਰ ਦਿੱਤਾ ਜਾਵੇਗਾ। ਇਹ ਦਾਅਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸੀ.ਈ.ਓ. ਸਿਬਿਨ ਸੀ. ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਇਹੀ ਹੈ ਕਿ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। 

RELATED ARTICLES

Most Popular

Recent Comments