HomePunjabi Newsਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਕੋਲੋਂ ਮੰਗਿਆ ਜਵਾਬ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਕੋਲੋਂ ਮੰਗਿਆ ਜਵਾਬ

ਦਿੱਲੀ ’ਚ ਸ਼ਰਾਬ ਨੀਤੀ ਘੁਟਾਲੇ ਨਾਲ ਜੁੜਿਆ ਹੈ ਮਾਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਨੇ ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕੋਲੋਂ ਜਵਾਬ ਮੰਗਿਆ ਹੈ। ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਏਜੰਸੀ ਦੀ ਸ਼ਿਕਾਇਤ ’ਤੇ ਉਨ੍ਹਾਂ ਨੂੰ ਜਾਰੀ ਕੀਤੇ ਗਏ ਸੰਮਨਾਂ ਨੂੰ ਚੁਣੌਤੀ ਦਿੱਤੀ ਹੈ।

ਮਾਨਯੋਗ ਜਸਟਿਸ ਮਨੋਜ ਕੁਮਾਰ ਓਹਰੀ ਨੇ ਅਪਰਾਧਿਕ ਮਾਮਲੇ ਵਿਚ ਸੁਣਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਟਰਾਇਲ ਕੋਰਟ ਦਾ ਆਦੇਸ਼, ਜਿਸ ਨੂੰ ਕੇਜਰੀਵਾਲ ਨੇ ਚੁਣੌਤੀ ਦਿੱਤੀ ਹੈ, ਦੋ ਮਹੀਨੇ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਆਦੇਸ਼ ਨਹੀਂ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਹੁਦੇ ’ਤੇ ਸਨ ਤਾਂ ਉਨ੍ਹਾਂ ਖਿਲਾਫ ਭਿ੍ਸ਼ਟਾਚਾਰ ਦੇ ਆਰੋਪ ਲੱਗੇ ਸਨ। ਇਨ੍ਹਾਂ ਆਰੋਪਾਂ ਦੇ ਚੱਲਦਿਆਂ ਉਹ ਜੇਲ੍ਹ ਵਿਚ ਵੀ ਰਹੇ ਹਨ ਅਤੇ ਬਾਅਦ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

RELATED ARTICLES

Most Popular

Recent Comments