ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖੇ ਜਾਣ ਦੇ ਐਲਾਨ ਤੇ ਬੋਲੇ CM ਮਾਨ, “ਆਖਿਰ ਸਾਡੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ”

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਹੈ। ਇਹ ਮੰਗ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਸੀ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਤਕਰਾਰ ਚੱਲ ਰਹੀ ਸੀ। ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵੀਟ ਕੀਤਾ ਗਿਆ ਹੈ ਕਿ ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਆਖਰਕਾਰ ਸਾਡੀਆਂ ਕੋਸ਼ਿਸ਼ਾਂ ਬੂਰ ਪਿਆ। ਅਸੀਂ ਸਮੁੱਚੇ ਪੰਜਾਬ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਜੀ ਦੇ ਨਾਂ ‘ਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ। ਪੰਜਾਬੀਆਂ ਦੀ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋ ਰਹੀ ਹੈ।

MUST READ