HomePunjabi Newsਪੰਜਾਬ ’ਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਲਈ ਚੱਲਣਗੇ ਗ੍ਰੀਨ...

ਪੰਜਾਬ ’ਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਲਈ ਚੱਲਣਗੇ ਗ੍ਰੀਨ ਪਟਾਕੇ

ਪੰਜਾਬ ਸਰਕਾਰ ਨੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਗ੍ਰੀਨ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 31 ਅਕਤੂਬਰ ਨੂੰ ਦੀਵਾਲੀ ਵਾਲੀ ਰਾਤ ਨੂੰ ਅੱਠ ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਹੈ।

ਇਸੇ ਤਰ੍ਹਾਂ 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ ਚਾਰ ਤੋਂ ਪੰਜ ਵਜੇ ਤੱਕ ਅਤੇ ਰਾਤ ਨੂੰ 9 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਗਈ ਹੈ। ਜਦਕਿ ਕਿ੍ਰਸਮਸ ਮੌਕੇ 25 ਦਸੰਬਰ ਅਤੇ ਨਵੇਂ ਸਾਲ ਮੌਕੇ 31 ਦਸੰਬਰ ਨੂੰ ਰਾਤੀਂ 12 ਤੋਂ 12:30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ਼ ਮਨਜ਼ੂਰਸ਼ੂਦਾ ਪਟਾਕਾ ਵਪਾਰੀਆਂ ਨੂੰ ‘ਹਰੇ ਪਟਾਕਿਆਂ’ ਦੀ ਵਿਕਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰਾਂ ਵੱਲੋਂ ਆਰਜ਼ੀ ਤੌਰ ’ਤੇ ਲਾਇਸੈਂਸ ਜਾਰੀ ਕੀਤੇ ਜਾਣਗੇ।

RELATED ARTICLES

Most Popular

Recent Comments