More
    HomePunjabi Newsਅਜ਼ਾਦੀ ਦਿਹਾੜੇ ਮੌਕੇ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਵਿਰੋਧੀਆਂ ’ਤੇ ਕਸਿਆ...

    ਅਜ਼ਾਦੀ ਦਿਹਾੜੇ ਮੌਕੇ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਵਿਰੋਧੀਆਂ ’ਤੇ ਕਸਿਆ ਤੰਜ

    ਕਿਹਾ : ਕੁੱਝ ਲੋਕ ਸਾਡੇ ਆਪਸੀ ਭਾਈਚਾਰੇ ਨੂੰ ਕਰਨਾ ਚਾਹੁੰਦੇ ਹਨ ਖਤਮ

    ਨਵੀਂ ਦਿੱਲੀ/ਬਿਊਰੋ ਨਿਊਜ਼ : ਅਜ਼ਾਦੀ ਦਿਹਾੜੇ ਮੌਕੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਪਾਰਟੀ ਦਫ਼ਤਰ ’ਚ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁੱਝ ਤਾਕਤਾਂ ਜਬਰਦਸਤੀ ਆਪਣੇ ਵਿਚਾਰ ਸਾਡੇ ’ਤੇ ਥੋਪ ਕੇ ਸਾਡੇ ਆਪਸੀ ਭਾਈਚਾਰੇ ਨੂੰ ਖਤਮ ਕਰਨਾ ਚਾਹੁੰਦੇ ਹਨ। ਮਲਿਕਾ ਅਰਜੁਨ ਖੜਗੇ ਨੇ ਅੱਗੇ ਕਿਹਾ ਕਿ ਸਾਨੂੰ ਆਪਣੇ ਸੰਵਿਧਾਨ ਦੀ ਰੱਖਿਆ ਕਰਨ ਲਈ ਬਲੀਦਾਨ ਦੇਣ ਦੇ ਲਈ ਹਮੇਸ਼ਾ ਤਿਆਰ ਰਹਿਣਾ ਹੋਵੇਗਾ।

    ਉਨ੍ਹਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਕਿ ਸੰਵਿਧਾਨਕ ਅਤੇ ਖੁਦਮੁਖਤਿਆਰ ਸੰਸਥਾਵਾਂ ਨੂੰ ਭਾਜਪਾ ਸਰਕਾਰ ਕਠਪੁਤਲੀਆਂ ਬਣਾ ਕੇ ਰੱਖ ਦਿੱਤਾ। ਲੋਕਤੰਤਰ ਅਤੇ ਸੰਵਿਧਾਨ 140 ਕਰੋੜ ਭਾਰਤੀਆਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਾਨੂੰ ਆਪਣੇ ਆਖਰੀ ਸਾਹ ਤੱਕ ਲੋਕਤੰਤਰ ਦੀ ਰੱਖਿਆ ਕਰਨੀ ਹੋਵੇਗੀ। ਇਸ ਮੌਕੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

    RELATED ARTICLES

    Most Popular

    Recent Comments