More
    HomePunjabi Newsਨਵੇਂ ਸਾਲ ਮੌਕੇ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਿਆ

    ਨਵੇਂ ਸਾਲ ਮੌਕੇ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਿਆ

    ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪੀਐਮ ਮੋਦੀ ਵੱਲੋਂ ਨਵੇਂ ਸਾਲ ਦੀਆਂ ਵਧਾਈਆਂ

    ਚੰਡੀਗੜ੍ਹ/ਬਿਊਰੋ ਨਿਊਜ਼ : ਨਵੇਂ ਸਾਲ 2025 ਦੇ ਪਹਿਲੇ ਦਿਨ ਅੱਜ 1 ਜਨਵਰੀ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਵਿਚ ਸੰਗਤ ਅੰਮਿ੍ਰਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ ਕੇ ਮੱਥਾ ਟੇਕਿਆ ਤੇ ਨਵੇਂ ਸਾਲ ਮੌਕੇ ਆਪਣੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

    ਇਸੇ ਦੌਰਾਨ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਬਹੁਤ ਸਾਰੇ ਆਗੂਆਂ ਨੇ ਨਵੇਂ ਸਾਲ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਨਵਾਂ ਸਾਲ ਹਰੇਕ ਲਈ ਨਵੇਂ ਮੌਕੇ, ਸਫਲਤਾ ਤੇ ਬੇਸ਼ੁਮਾਰ ਖੁਸ਼ੀਆਂ ਲੈ ਕੇ ਆਵੇ। ਹਰ ਕਿਸੇ ਨੂੰ ਚੰਗੀ ਸਿਹਤ ਤੇ ਖ਼ੁਸ਼ਹਾਲੀ ਦੀ ਬਖ਼ਸ਼ਿਸ਼ ਹੋਵੇ। 

    RELATED ARTICLES

    Most Popular

    Recent Comments