More
    HomePunjabi News‘ਇਕ ਦੇਸ਼, ਇਕ ਚੋਣ’ ਬਿੱਲ ਲੋਕ ਸਭਾ ’ਚ ਪੇਸ਼

    ‘ਇਕ ਦੇਸ਼, ਇਕ ਚੋਣ’ ਬਿੱਲ ਲੋਕ ਸਭਾ ’ਚ ਪੇਸ਼

    ਵਿਰੋਧੀ ਧਿਰਾਂ ਨੇ ‘ਇਕ ਦੇਸ਼, ਇਕ ਚੋਣ’ ਬਿੱਲ ਦੀ ਕੀਤੀ ਆਲੋਚਨਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਮੰਗਲਵਾਰ ਨੂੰ 17ਵਾਂ ਦਿਨ ਸੀ। ਇਸੇ ਦੌਰਾਨ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਲੋਕ ਸਭਾ ਵਿਚ ‘ਇਕ ਦੇਸ਼, ਇਕ ਚੋਣ’ ਦੇ ਲਈ 129ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਕੀਤਾ। ਬਿੱਲ ਪੇਸ਼ ਹੋਣ ਤੋਂ ਪਹਿਲਾਂ ਕੇਂਦਰੀ ਕਾਨੂੰਨ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਚੋਣ ਕਮਿਸ਼ਨ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ 400 ਤੋਂ ਜ਼ਿਆਦਾ ਚੋਣਾਂ ਕਰਵਾ ਚੁੱਕਾ ਹੈ। ਹੁਣ ਅਸੀਂ ‘ਇਕ ਦੇਸ਼, ਇਕ ਚੋਣ’ ਦਾ ਫਾਰਮੂਲਾ ਲਿਆ ਰਹੇ ਹਾਂ।

    ਉਨ੍ਹਾਂ ਕਿਹਾ ਕਿ ਇਕ ਹਾਈਲੈਵਲ ਕਮੇਟੀ ਇਸਦਾ ਰੋਡਮੈਪ ਬਣਾ ਚੁੱਕੀ ਹੈ। ਕਾਨੂੰਨ ਮੰਤਰੀ ਨੇ ਦੱਸਿਆ ਕਿ ‘ਇਕ ਦੇਸ਼ ਇਕ ਚੋਣ’ ਨਾਲ ਚੋਣਾਂ ਸਬੰਧੀ ਖਰਚੇ ਵਿਚ ਕਮੀ ਆਏਗੀ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ।  ਉਧਰ ਦੂਜੇ ਪਾਸੇ ਵਿਰੋਧੀ ਸਿਆਸੀ ਪਾਰਟੀਆਂ ਨੇ ਇਸ ਬਿੱਲ ਦੀ ਆਲੋਚਨਾ ਕੀਤੀ ਹੈ। ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ‘ਇਕ ਦੇਸ਼ ਇਕ ਚੋਣ’ ਸੰਵਿਧਾਨ ਦੇ ਮੂਲ ਢਾਂਚੇ ਦੇ ਖਿਲਾਫ ਹੈ। 

    RELATED ARTICLES

    Most Popular

    Recent Comments