ਆਪ ਵਿਧਾਇਕ ਅਤੇ ਡੀਸੀਪੀ ਵਿਚਕਾਰ ਵਿਵਾਦ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੁਕੇ ਸਵਾਲ

ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਡੀਸੀਪੀ ਰੈਂਕ ਦੇ ਅਧਿਕਾਰੀ ਵਿਚਾਲੇ ਹੋਏ ਝਗੜੇ ਤੋਂ ਬਾਅਦ ਇਸ ਮਾਮਲੇ ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ । ਇਸ ਮਾਮਲੇ ਨੂੰ ਲੈ ਕੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਜਾਹਿਰ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਵਿਧਾਇਕ ਅਤੇ ਉਸ ਦੇ ਸਮਰਥਕਾਂ ਵੱਲੋਂ ਡੀਸੀਪੀ ਪੱਧਰ ਦੇ ਅਧਿਕਾਰੀ ਦੀ ਕੁੱਟਮਾਰ ਕਰਨ ਤੋਂ ਬਾਅਦ ‘ਆਪ’ ਵਿਧਾਇਕ ਦੇ ਭਰਾ ਵੱਲੋਂ ਮਹਿਲਾ ਡਾਕਟਰ ਨਾਲ ਦੁਰਵਿਵਹਾਰ ਦੀਆਂ ਖਬਰਾਂ ਵੀ ਆਈਆਂ ਹਨ।

ਵਿਧਾਇਕ ਦਾ ਭਰਾ ਮਹਿਲਾ ਡਾਕਟਰ ਨੂੰ ਐਮਐਲਆਰ ਕੱਟਣ ਦੀ ਧਮਕੀ ਦੇਣ ਕਾਰਨ ਸੁਰਖੀਆਂ ਵਿੱਚ ਹੈ। ਇਸ ਦੇ ਨਾਲ ਹੀ ਬਾਜਵਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਇਕਾਂ ਦੇ ਇਸ ਰਵੱਈਏ ‘ਤੇ ਜਲਦ ਤੋਂ ਜਲਦ ਕਾਬੂ ਪਾਉਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ‘ਆਪ’ ਵਿਧਾਇਕ ਅਤੇ ਜਲੰਧਰ ਦੇ ਡੀਸੀਪੀ ਵਿਚਾਲੇ ਝਗੜਾ ਹੋਇਆ ਸੀ। ਬਲਕਿ ਇਸ ਝਗੜੇ ਤੋਂ ਬਾਅਦ ਦੇਰ ਸ਼ਾਮ ਪੰਜਾਬ ਸਰਕਾਰ ਨੇ ਅੱਜ ਡੀ ਸੀ ਪੀ ਨਰੇਸ਼ ਡੋਗਰਾ ਦਾ ਤਬਾਦਲਾ ਵੀ ਕਰ ਦਿੱਤਾ ਹੈ।

ਡੀਸੀਪੀ ਅਤੇ ਆਪ ਬਰਨਾਲੇ ਦੇ ਇਸ ਝਗੜੇ ਤੋਂ ਬਾਅਦ ਸਿਵਲ ਹਸਪਤਾਲ ‘ਚਐਮ.ਐਲ.ਆਰ ਨੂੰ ਲੈ ਕੇ ਵਿਧਾਇਕ ਦੇ ਭਰਾ ਅਤੇ ਲੇਡੀ ਡਾਕਟਰ ਵਿਚਾਲੇ ਬਹਿਸ ਵੀ ਹੋਈ, ਜਿਸ ਕਾਰਨ ਹਸਪਤਾਲ ਦੇ ਸਟਾਫ਼ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ। ਇਸ ਸਾਰੀ ਘਟਨਾ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਸੀ।

MUST READ