More
    HomePunjabi Newsਬਿਕਰਮ ਮਜੀਠੀਆ ਖਿਲਾਫ਼ ਅਦਾਲਤ ਪਹੁੰਚਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਓਐਸਡੀ

    ਬਿਕਰਮ ਮਜੀਠੀਆ ਖਿਲਾਫ਼ ਅਦਾਲਤ ਪਹੁੰਚਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਓਐਸਡੀ

    ਰਾਜਬੀਰ ਸਿੰਘ ਨੇ ਮਜੀਠੀਆ ਖਿਲਾਫ਼ ਮਾਨਹਾਨੀ ਦਾ ਕੇਸ ਕਰਵਾਇਆ ਦਰਜ
    ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਚੰਡੀਗੜ੍ਹ ਅਦਾਲਤ ’ਚ ਮਾਨਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ। ਰਾਜਬੀਰ ਦਾ ਆਰੋਪ ਹੈ ਕਿ ਮਜੀਠੀਆ ਨੇ ਆਪਣੇ ਬਿਆਨਾਂ ਰਾਹੀਂ ਉਨ੍ਹਾਂ ਦੀ ਛਵੀ ਨੂੰ ਖਰਾਬ ਕੀਤਾ ਹੈ। ਜਿਸ ਦੇ ਚਲਦਿਆਂ ਕੋਰਟ ਜਨਤਕ ਤੌਰ ’ਤੇ ਮਜੀਠੀਆ ਨੂੰ ਰਾਜਬੀਰ ਦੇ ਖਿਲਾਫ਼ ਬਿਆਨ ਦੇਣ ਤੋਂ ਰੋਕ ਦਿੱਤਾ ਹੈ।

    ਜ਼ਿਕਰਯੋਗ ਹੈ ਕਿ ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਸੀ ਜਦੋਂ ਲੰਘੀ 6 ਅਕਤੂਬਰ ਨੂੰ ਬਿਕਰਮ ਮਜੀਠੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਮੁੱਖ ਮੰਤਰੀ ਦੇ ਕਰੀਬੀਆਂ ਨੂੰ ਸੀਐਮਓ ਤੋਂ ਹਟਾਇਆ ਜਾ ਰਿਹਾ ਹੈ। ਇਸ ਮੌਕੇ ਮਜੀਠੀਆ ਨੇ ਰਾਜਬੀਰ ਸਿੰਘ ਦਾ ਨਾਮ ਲੈਂਦੇ ਹੋਏ ਕਿਹਾ ਸੀ ਕਿ ਉਸਦਾ ਪਰਿਵਾਰ ਕੈਨੇਡਾ ਦਾ ਸਿਟੀਜਨ ਹੈ ਅਤੇ ਉਸ ਵੱਲੋਂ ਹਵਾਲਾ ਰਾਹੀਂ ਕਰੋੜਾਂ ਰੁਪਏ ਕੈਨੇਡਾ ਅਤੇ ਆਸਟਰੇਲੀਆ ਭੇਜੇ ਗਏ ਹਨ। ਮਜੀਠੀਆ ਨੇ ਕੇਂਦਰ ਸਰਕਾਰ ਕੋਲੋਂ ਰਾਜਬੀਰ ਖਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕਰਨ ਦੀ ਮੰਗ ਵੀ ਕੀਤੀ ਸੀ।

    RELATED ARTICLES

    Most Popular

    Recent Comments