ਪੰਜਾਬ ਦੇ 6 ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਹੋ ਗਈ ਹੈ।ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਤੇ ਬਠਿੰਡਾ ‘ਚ ਕਿਸਾਨ ਝੋਨਾ ਲਾ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ ਪੁਖ਼ਤਾ ਪ੍ਰਬੰਧ ਦੇਣ ਦਾ ਵਾਅਦਾ ਕੀਤਾ ਹੈ।