ਪਾਕਿ ਫੌਜ ਦੇ ਅਪਰੇਸ਼ਨ ’ਚ 27 ਵਿਦਰੋਹੀ ਢੇਰ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਬਲੂਚ ਲਿਬਰੇਸ਼ਨ ਆਰਮੀ ਨੇ ਲੰਘੇ ਕੱਲ੍ਹ ਮੰਗਲਵਾਰ ਨੂੰ ਜਾਫਰ ਐਕਸਪ੍ਰੈਸ ’ਤੇ ਹਮਲਾ ਕਰਕੇ ਉਸ ਨੂੰ ਹਾਈਜੈਕ ਕਰ ਲਿਆ ਸੀ। ਇਸੇ ਦੌਰਾਨ ਪਾਕਿ ਫੌਜ ਨੇ ਦਾਅਵਾ ਕੀਤਾ ਹੈ ਕਿ ਚੱਲ ਰਹੇ ਅਪਰੇਸ਼ਨ ਵਿਚ 27 ਵਿਦਰੋਹੀਆਂ ਨੂੰ ਮਾਰਿਆ ਜਾ ਚੁੱਕਾ ਹੈ। ਧਿਆਨ ਰਹੇ ਕਿ ਕੁਏਟਾ ਤੋਂ ਪਿਸ਼ਾਵਰ ਜਾ ਰਹੀ ਇਸ ਟਰੇਨ ਵਿਚ 425 ਵਿਅਕਤੀ ਸਵਾਰ ਸਨ। ਇਨ੍ਹਾਂ ਵਿਅਕਤੀਆਂ ਵਿਚ ਪਾਕਿਸਤਾਨ ਦੇ ਫੌਜੀ ਅਤੇ ਪੁਲਿਸ ਵਾਲੇ ਵੀ ਸ਼ਾਮਲ ਸਨ।
ਬਲੂਚ ਲਿਬਰੇਸ਼ਨ ਆਰਮੀ ਨੇ ਇਨ੍ਹਾਂ ਯਾਤਰੀਆਂ ਵਿਚੋਂ 214 ਨੂੰ ਬੰਧਕ ਬਣਾ ਲਿਆ ਸੀ ਅਤੇ 30 ਫੌਜੀਆਂ ਦੀ ਹੱਤਿਆ ਕਰਨ ਦਾ ਦਾਅਵਾ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਬਲਾਂ ਨੇ 155 ਬੰਧਕਾਂ ਨੂੰ ਰਿਹਾਅ ਕਰਵਾ ਲਿਆ ਹੈ ਅਤੇ ਬਾਕੀਆਂ ਦੀ ਰਿਹਾਈ ਲਈ ਅਪਰੇਸ਼ਨ ਜਾਰੀ ਹੈ। ਬਲੋਚ ਲਿਬਰੇਸ਼ਨ ਆਰਮੀ ਨੇ ਬੰਧਕ ਬਣਾਏ ਗਏ ਯਾਤਰੀਆਂ ਨੂੰ ਜੰਗੀ ਕੈਦੀ ਕਿਹਾ ਹੈ ਅਤੇ ਇਨ੍ਹਾਂ ਦੇ ਬਦਲੇ ਬਲੋਚ ਕਾਰਕੁੰਨਾਂ ਦੀ ਬਿਨਾ ਸ਼ਰਤ ਰਿਹਾਈ ਦੀ ਮੰਗ ਕੀਤੀ ਹੈ।