ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ 3000 ਹਜਾਰ ਭਾਰਤੀ ਸ਼ਰਧਾਲੂ ਨੂੰ ਵੀਜ਼ਾ ਦਵੇਗੀ ਪਾਕਿਸਤਾਨ ਸਰਕਾਰ

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਧਰਮ ਅਤੇ ਖ਼ਾਸ ਕਰ ਪਾਕਿਸਤਾਨ ਵਿਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਮੰਤਵ ਲਈ ਪਾਕਿਸਤਾਨ ਦੇ ਲਾਹੌਰ ‘ਚ ਇੱਕ ਰਾਸ਼ਟਰੀ ਪੱਧਰ ਦੀ ਮੀਟਿੰਗ ਵੀ ਕੀਤੀ ਗਈ ਹੈ ਜਿਸ ‘ਚ ਫੈਸਲਾ ਲਿਆ ਗਿਆ ਕਿ ਪਾਕਿ ਸਰਕਾਰ 8,000 ਵਿਦੇਸ਼ੀ ਸ਼ਰਧਾਲੂਆਂ ਨੂੰ ਇਸ ਸਾਲ ਵੀਜ਼ਾ ਪ੍ਰਦਾਨ ਕਰੇਗੀ ਤਾਂ ਜੋ ਦੁਨੀਆ ਭਰ ਤੋਂ ਆਉਣ ਵਾਲੀ ਨਾਨਕ ਨਾਮ ਲੇਵਾ ਸੰਗਤ ਬਾਬਾ ਨਾਨਕ ਨਾਲ ਸਬੰਧਤ ਗੁਰਧਾਮਾਂ ਦੇ ਦਰਸ਼ਨ ਕਰ ਸਕੇ।

ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਦਾ ਅਟਾਰੀ-ਵਾਹਗਾ ਸਰਹੱਦ ‘ਤੇ ਸਵਾਗਤ ਵੀ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਇਸ ਮੀਟਿੰਗ ਦੀ ਪ੍ਰਧਾਨਗੀ ਮੁਟੱਕਾ ਵਕਫ਼ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਹਬੀਬੁਰ ਰਹਿਮਾਨ ਗਿਲਾਨੀ ਨੇ ਕੀਤੀ। ਇਸ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਬੋਰਡ ਦੇ ਉਪ ਸਕੱਤਰ ਸ਼ਿਰੀਨ ਸੈਫੁੱਲਾ ਖੋਖਰ ਤੋਂ ਇਲਾਵਾ ਪਾਕਿਸਤਾਨ ਰੇਂਜਰਾਂ ਅਤੇ ਪਾਕਿ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ, ਸਿਹਤ ਵਿਭਾਗ ਦੇ ਅਧਿਕਾਰੀ, ਰੇਲਵੇ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਪਹੁੰਚੇ।

ਬੋਰਡ ਅਧਿਕਾਰੀਆਂ ਮੁਤਾਬਕ ਪਾਕਿਸਤਾਨ 8000 ਵਿਦੇਸ਼ੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਜਾ ਰਿਹਾ ਹੈ। ਇਨ੍ਹਾਂ ਵਿਚੋਂ 3 ਹਜ਼ਾਰ ਸ਼ਰਧਾਲੂ ਭਾਰਤ ਤੋਂ ਅਤੇ 5 ਹਜ਼ਾਰ ਵਿਸ਼ਵ ਭਰ ਤੋਂ ਹੋਣਗੇ। ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਵਸੇ 14 ਹਜ਼ਾਰ ਸਿੱਖ ਸ਼ਰਧਾਲੂਆਂ ਦੀ ਵੀ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਲਈ ਆਉਣ ਦੀ ਉਮੀਦ ਹੈ।

MUST READ