More
    HomePunjabi Newsਪੰਜਾਬ ਤੇ ਹਰਿਆਣਾ ਦਾ ਪ੍ਰਦੂਸ਼ਣ ਵਧਾਏਗਾ ਪਾਕਿਸਤਾਨ

    ਪੰਜਾਬ ਤੇ ਹਰਿਆਣਾ ਦਾ ਪ੍ਰਦੂਸ਼ਣ ਵਧਾਏਗਾ ਪਾਕਿਸਤਾਨ

    ਹਵਾ ਦਾ ਰੁਖ ਬਦਲਿਆ ਤਾਂ ਦੋਵਾਂ ਸੂਬਿਆਂ ਨੂੰ ਹੋਵੇਗੀ ਮੁਸ਼ਕਲ

    ਚੰਡੀਗੜ੍ਹ/ਬਿਊਰੋ ਨਿਊਜ਼ : ਪਾਕਿਸਤਾਨ ’ਚ ਲਗਾਤਾਰ ਵਧ ਰਿਹਾ ਹਵਾ ਪ੍ਰਦੂਸ਼ਣ ਪੰਜਾਬ ਤੇ ਹਰਿਆਣਾ ਦੀ ਹਵਾ ਵੀ ਖਰਾਬ ਕਰੇਗਾ। ਅੱਜ ਮੰਗਲਵਾਰ ਸਵੇਰੇ ਲਾਹੌਰ ਦਾ ਏਅਰ ਕੁਆਲਟੀ ਇੰਡੈਕਸ 700 ਦੇ ਨੇੜੇ ਸੀ। ਇਸਦੇ ਚੱਲਦਿਆਂ ਜੇਕਰ ਹਵਾ ਦਾ ਰੁਖ ਬਦਲਦਾ ਹੈ ਤਾਂ ਭਾਰਤ ਦੇ ਦੋ ਰਾਜਾਂ ਪੰਜਾਬ ਅਤੇ ਹਰਿਆਣਾ ਦੀ ਮੁਸ਼ਕਲ ਵਧੇਗੀ। ਵਧਦੇ ਪ੍ਰਦੂਸ਼ਣ ਦੇ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਦੇ ਨਾਲ-ਨਾਲ ਅੱਖਾਂ ਵਿਚ ਜਲਣ ਦੀ ਸਮੱਸਿਆ ਵੀ ਹੋ ਰਹੀ ਹੈ।

    ਦੱਸਿਆ ਗਿਆ ਕਿ ਹਰਿਆਣਾ ਵਿਚ ਫਤੇਹਾਬਾਦ ਅਤੇ ਹਿਸਾਰ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਰਹੇ ਹਨ ਅਤੇ ਇੱਥੇ ਵੀ ਏਅਰ ਕੁਆਲਿਟੀ ਇੰਡੈਕਸ 500 ਤੱਕ ਪਹੁੰਚ ਗਿਆ ਹੈ। ਪੰਜਾਬ ਦੇ ਅੰਮਿ੍ਤਸਰ ਅਤੇ ਲੁਧਿਆਣਾ ਵਿਚ ਹਵਾ ਪ੍ਰਦੂਸ਼ਣ ਵਿਚ ਕੁਝ ਸੁਧਾਰ ਦੇਖਣ ਨੂੰ ਮਿਲਿਆ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪਾਕਿਸਤਾਨੀ ਪੰਜਾਬ ਦੀ ਮਹਿਲਾ ਮੰਤਰੀ ਮਰੀਅਮ ਔਰੰਗਜੇਬ ਨੇ ਪਾਕਿਸਤਾਨੀ ਪੰਜਾਬ ਵਿਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਉਨ੍ਹਾਂ ਕਿਹਾ ਸੀ ਕਿ ਅੰਮਿ੍ਤਸਰ ਤੇ ਦਿੱਲੀ ਦੀਆਂ ਹਵਾਵਾਂ ਲਾਹੌਰ ਵਿਚ ਪ੍ਰਦੂਸ਼ਣ ਦਾ ਮੁੱਖ ਕਾਰਨ ਹਨ। 

    RELATED ARTICLES

    Most Popular

    Recent Comments