More
    HomePunjabi Newsਪਾਕਿਸਤਾਨ ਦੇ ਨਾਪਾਕ ਮਨਸੂਬੇ ਨਹੀਂ ਹੋਣਗੇ ਕਾਮਯਾਬ : ਨਰਿੰਦਰ ਮੋਦੀ

    ਪਾਕਿਸਤਾਨ ਦੇ ਨਾਪਾਕ ਮਨਸੂਬੇ ਨਹੀਂ ਹੋਣਗੇ ਕਾਮਯਾਬ : ਨਰਿੰਦਰ ਮੋਦੀ

    ਅੱਜ ਕਾਰਗਿਲ ਵਿਜੇ ਦਿਵਸ ਮੌਕੇ ਪੀਐਮ ਮੋਦੀ ਪਹੁੰਚੇ ਲੱਦਾਖ

    ਲੱਦਾਖ/ਬਿਊਰੋ ਨਿਊਜ਼ : ਕਾਰਗਿਲ ਵਿਜੇ ਦਿਵਸ ਦੀ ਅੱਜ 25ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੱਦਾਖ ਦੇ ਕਾਰਗਿਲ ਪਹੁੰਚੇ। ਇਸ ਮੌਕੇ ਪੀਐਮ ਨੇ 1999 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਰਾਸ ਵਿਖੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਲੱਦਾਖ ਦੀ ਇਹ ਮਹਾਨ ਧਰਤੀ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਦੀ ਗਵਾਹ ਹੈ। ਉਨ੍ਹਾਂ ਕਿਹਾ ਕਿ ਕਾਰਗਿਲ ਵਿਜੇ ਦਿਵਸ ਸਾਨੂੰ ਦੱਸਦਾ ਹੈ ਕਿ ਦੇਸ਼ ਲਈ ਕੀਤੀਆਂ ਕੁਰਬਾਨੀਆਂ ਅਮਰ ਹਨ।

    ਪੀਐਮ ਨੇ ਅੱਗੇ ਕਿਹਾ ਕਿ ਰਾਸ਼ਟਰ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਭਰੇ ਯਤਨਾਂ ਅਤੇ ਕੁਰਬਾਨੀਆਂ ਦਾ ਸਨਮਾਨ ਕਰਦਾ ਹੈ ਅਤੇ ਅਸੀਂ ਉਨ੍ਹਾਂ ਦੀ ਅਟੁੱਟ ਸੇਵਾ ਲਈ ਸਦਾ ਲਈ ਸ਼ੁਕਰਗੁਜ਼ਾਰ ਹਾਂ। ਉਨ੍ਹਾਂ ਅੱਗੇ ਕਿਹਾ ਕਿ ਦਹਿਸ਼ਤਵਾਦ ਦੇ ਆਕਾ ਅੱਜ ਮੇਰੀ ਆਵਾਜ਼ ਸੁਣ ਲੈਣ ਕਿ ਪਾਕਿਸਤਾਨ ਦੇ ਨਾਪਾਕ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ ਅਤੇ ਦਹਿਸ਼ਤਵਾਦ ਨੂੰ ਪੂਰੀ ਤਾਕਤ ਦੇ ਨਾਲ ਕੁਚਲ ਕੇ ਰੱਖ ਦਿਆਂਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਭਾਰਤ ਖਿਲਾਫ ਜਿੰਨੀਆਂ ਵੀ ਕੋਸ਼ਿਸ਼ਾਂ ਕੀਤੀਆਂ ਉਸ ਨੂੰ ਹਮੇਸ਼ਾ ਮੂੰਹ ਦੀ ਖਾਣੀ ਪਈ ਪਰ ਉਸ ਨੇ ਆਪਣੇ ਇਤਿਹਾਸ ਤੋਂ ਕੁਝ ਨਹੀਂ ਸਿੱਖਿਆ।  

    RELATED ARTICLES

    Most Popular

    Recent Comments