More
    HomePunjabi Newsਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਕਰਵਾਏ ਜਾਣ ਦੀ ਸੰਭਾਵਨਾ

    ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਕਰਵਾਏ ਜਾਣ ਦੀ ਸੰਭਾਵਨਾ

    ਪਹਿਲੇ ਪੜਾਅ ਵਿੱਚ ਗਰਾਮ ਪੰਚਾਇਤਾਂ ਅਤੇ ਦੂਜੇ ’ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਣਗੀਆਂ 

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਕਰਵਾਏ ਜਾਣ ਦੀ ਸੰਭਾਵਨਾ ਹੈ ਅਤੇ 25 ਸਤੰਬਰ ਨੂੰ ਸੂਬੇ ਵਿਚ ਚੋਣਾਂ ਦਾ ਐਲਾਨ ਰਾਜ ਚੋਣ ਕਮਿਸ਼ਨ ਕਰ ਸਕਦਾ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ। ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਚੋਣ ਕਮਿਸ਼ਨ ਨੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਸਰਪੰਚਾਂ ਦੇ ਰਾਖਵੇਂਕਰਨ ਦੇ ਨੋਟੀਫਿਕੇਸ਼ਨ ਦੇ ਵੇਰਵੇ ਮੰਗ ਲਏ ਹਨ। ਰਾਜ ਚੋਣ ਕਮਿਸ਼ਨ ਨੇ ਪਿਛਲੇ ਦਿਨੀਂ ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਸੀ।

    ਮੀਡੀਆ ਰਿਪੋਰਟਾਂ ਮੁਤਾਬਕ ਪਹਿਲਾਂ ਪੰਚਾਇਤ ਚੋਣਾਂ 13 ਜਾਂ 18 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਸੀ ਪਰ ਹੁਣ 15 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੇ ਰਾਖਵੇਂਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸਰਪੰਚਾਂ ਦੇ ਅਹੁਦੇ ਰਾਖਵੇਂ ਕਰਨ ਲਈ ਜੋ ਰੋਸਟਰ ਤਿਆਰ ਹੋ ਰਹੇ ਹਨ, ਉਨ੍ਹਾਂ ਲਈ 2011 ਦੀ ਜਨਗਣਨਾ ਨੂੰ ਆਧਾਰ ਬਣਾਇਆ ਗਿਆ ਹੈ। ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਗਰਾਮ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ ਜਦੋਂ ਕਿ ਦੂਜੇ ਵਿੱਚ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਣਗੀਆਂ। 

    RELATED ARTICLES

    Most Popular

    Recent Comments