HomePunjabi Newsਪੰਜਾਬ ਅੰਦਰ 15 ਅਕਤੂਬਰ ਨੂੰ ਹੀ ਹੋਣਗੀਆਂ ਪੰਚਾਇਤੀ ਚੋਣਾਂ

ਪੰਜਾਬ ਅੰਦਰ 15 ਅਕਤੂਬਰ ਨੂੰ ਹੀ ਹੋਣਗੀਆਂ ਪੰਚਾਇਤੀ ਚੋਣਾਂ

ਹਾਈ ਕੋਰਟ ਨੇ ਪੰਚਾਇਤੀ ਚੋਣਾਂ ਖਿਲਾਫ਼ ਪਾਈਆਂ ਪਟੀਸ਼ਨਾਂ ਨੂੰ ਕੀਤਾ ਖਾਰਜ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਰਸਤਾ ਹੁਣ ਬਿਲਕੁਲ ਸਾਫ਼ ਹੋ ਗਿਆ ਹੈ। ਕਿਉਂਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪੰਚਾਇਤੀ ਚੋਣਾਂ ਖਿਲਾਫ਼ ਦਾਇਰ ਕੀਤੀਆਂ ਗਈਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ। ਸਮੁੱਚੇ ਪੰਜਾਬ ਅੰਦਰ ਹੁਣ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੀ ਹੋਣਗੀਆਂ।

ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪੰਚਾਇਤੀ ਚੋਣਾਂ ਖਿਲਾਫ਼ 170 ਦੇ ਲਗਭਗ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਸਨ। ਇਨ੍ਹਾਂ ਵਿਚੋਂ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਜਦਕਿ ਕਈ ਪਟੀਸ਼ਨਾਂ ਇਕ ਹੀ ਪਰਿਵਾਰ ਦੀਆਂ ਵੋਟਾਂ ਅਲੱਗ-ਅਲੱਗ ਵਾਰਡ ’ਚ ਬਣਾਉਣ ਅਤੇ ਚੁੱਲ੍ਹਾ ਟੈਕਸ ਨਾਲ ਜੁੜੀਆਂ ਹੋਈਆਂ ਸਨ। ਅਦਾਲਤ ਨੇ ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇਨ੍ਹਾਂ ਸਾਰੀਆਂ ਦਿੱਕਤਾਂ ਨੂੰ ਸਹੀ ਕਰਨ ਦਾ ਹੁਕਮ ਵੀ ਦਿੱਤਾ ਹੈ।

RELATED ARTICLES

Most Popular

Recent Comments