HomePunjabi Newsਪਰਮਿੰਦਰ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਸਿੱਖਾਂ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ...

ਪਰਮਿੰਦਰ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਸਿੱਖਾਂ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਲਗਾਇਆ ਆਰੋਪ

ਕਿਹਾ : ਪੰਜਾਬ ਦੇ ਲੋਕਾਂ ਨੇ ਸੁਖਬੀਰ ਦੀ ਪ੍ਰਧਾਨਗੀ ਨੂੰ ਸਿਰੇ ਤੋਂ ਨਕਾਰਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਿੱਖਾਂ ਅਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਦਾ ਆਰੋਪ ਲਗਾਇਆ ਹੈ। ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਿਮਾਚਲ ਪ੍ਰਦੇਸ਼ ਜਿਹੜੀਆਂ ਘਟਨਾਵਾਂ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਦੀ ਗੱਲ ਕਰ ਰਹੇ ਹਨ ਉਹ ਕਾਫੀ ਸਮਾਂ ਪਹਿਲਾਂ ਹੋਈਆਂ ਸਨ। ਸਾਬਕਾ ਵਿੱਤ ਮੰਤਰੀ ਨੇ ਕਿਹਾ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਆਪਣੇ ਹਿਮਾਚਲ ਵਿਚ ਬਿਜਨੈੱਸ ਦੇ ਸਬੰਧ ਵਿਚ ਮੁੱਖ ਮੰਤਰੀ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਕੌਮ ਇਸ ਗੱਲ ਨੂੰ ਜਾਣ ਚੁੱਕੇ ਹਨ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਪ੍ਰਧਾਨ ਦੇ ਤੌਰ ’ਤੇ ਸਿਰੇ ਤੋਂ ਨਕਾਰ ਦਿੱਤਾ ਹੈ।

ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਉਹ ਪੰਜਾਬੀਆਂ ਤੇ ਸਿੱਖਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਨਾ ਕਰਨ, ਕਿਉਂਕਿ ਪੰਜਾਬ ਦੇ ਲੋਕ ਸਾਰੀਆਂ ਗੱਲਾਂ ਤੋਂ ਭਲੀ ਭਾਂਤ ਜਾਣੂ ਹਨ।

RELATED ARTICLES

Most Popular

Recent Comments