More
    HomePunjabi Newsਪਤੰਜਲੀ ਨੇ ਸੁਪਰੀਮ ਕੋਰਟ ’ਚ ਫਿਰ ਮੰਗੀ ਮੁਆਫੀ

    ਪਤੰਜਲੀ ਨੇ ਸੁਪਰੀਮ ਕੋਰਟ ’ਚ ਫਿਰ ਮੰਗੀ ਮੁਆਫੀ

    ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਹੁਣ 23 ਅਪ੍ਰੈਲ ਨੂੰ ਹੋਵੇਗੀ ਸੁਣਵਾਈ 

    ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਇਕ ਵਾਰ ਫਿਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁਲ੍ਹਾ ਦੀ ਬੈਂਚ ਦੇ ਸਾਹਮਣੇ ਰਾਮਦੇਵ ਅਤੇ ਬਾਲਕ੍ਰਿਸ਼ਨ ਤੀਜੀ ਵਾਰ ਪੇਸ਼ ਹੋਏ। ਰਾਮਦੇਵ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਅਸੀਂ ਅਦਾਲਤ ਕੋਲੋਂ ਇਕ ਵਾਰ ਫਿਰ ਮੁਆਫੀ ਮੰਗਦੇ ਹਾਂ ਅਤੇ ਸਾਨੂੰ ਪਛਤਾਵਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜਨਤਾ ਕੋਲੋਂ ਵੀ ਮੁਆਫੀ ਮੰਗਣ ਲਈ ਤਿਆਰ ਹਾਂ।

    ਇਸੇ ਦੌਰਾਨ ਅਦਾਲਤ ਨੇ ਕਿਹਾ ਕਿ ਅਸੀਂ ਰਾਮਦੇਵ ਕੋਲੋਂ ਇਹ ਸੁਣਨਾ ਚਾਹੁੰਦੇ ਹਾਂ। ਅਦਾਲਤ ਨੇ ਰਾਮਦੇਵ ਨੂੰ ਕਿਹਾ ਕਿ ਤੁਸੀਂ ਏਨੇ ਮਾਸੂਮ ਨਹੀਂ ਹੋ। ਇਸੇ ਦੌਰਾਨ ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ਨੂੰ 23 ਅਪ੍ਰੈਲ ਨੂੰ ਦੇਖਾਂਗੇ ਅਤੇ ਉਸ ਦਿਨ ਵੀ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਅਦਾਲਤ ਵਿਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। 

    RELATED ARTICLES

    Most Popular

    Recent Comments