More
    HomePunjabi Newsਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ :...

    ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ : ਰਾਜਪਾਲ ਬੀਐਲ ਪੁਰੋਹਿਤ

    ਪੰਜਾਬ ਦੇ ਰਾਜਪਾਲ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ

    ਫਿਰੋਜ਼ਪੁਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਅੱਜ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ ਹੈ। ਰਾਜਪਾਲ ਨੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਸਰਹੱਦੀ ਖੇਤਰ ’ਚੋਂ ਨਸ਼ੇ ਦੇ ਖਾਤਮੇ ਨੂੰ ਲੈ ਕੇ ਗੱਲਬਾਤ ਕੀਤੀ ਹੈ। ਰਾਜਪਾਲ ਨੇ ਕਮੇਟੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ’ਚੋਂ ਪੂਰੀ ਤਰ੍ਹਾਂ ਨਸ਼ਾ ਖਤਮ ਕਰਨ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ ਅਤੇ ਇਹ ਇਨਾਮ ਰਾਜਪਾਲ ਦੇ ਫੰਡ ਵਿਚੋਂ ਦਿੱਤਾ ਜਾਵੇਗਾ। ਰਾਜਪਾਲ ਨੇ ਕਿਹਾ ਕਿ ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ ਤਾਂ ਕਿ ਪੰਜਾਬ ਦੇ ਸਰਹੱਦੀ ਪਿੰਡਾਂ ਨੂੰ ਨਸ਼ਾ ਮੁਕਤ ਬਣਾਇਆ ਜਾਵੇ।

    ਰਾਜਪਾਲ ਨੇ ਇਹ ਵੀ ਕਿਹਾ ਕਿ ਜੇਕਰ ਸਰਹੱਦ ਪਾਰੋਂ ਆਉਣ ਵਾਲੇ ਡਰੋਨ ਨੂੰ ਵੀ ਕੋਈ ਫੜਦਾ ਹੈ ਤਾਂ ਉਸ ਨੂੰ ਵੀ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਰਾਜਪਾਲ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦੇ ਨਾਲ-ਨਾਲ ਆਮ ਜਨਤਾ ਦੇ ਸਹਿਯੋਗ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ। 

    RELATED ARTICLES

    Most Popular

    Recent Comments