HomePunjabi Newsਅਰਵਿੰਦ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਅਰਵਿੰਦ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇ ਲਈ ਹੇਠਲੀ ਅਦਾਲਤ ਕੋਲ ਜਾਣ ਲਈ ਕਿਹਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੀ ਗਿ੍ਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਜ਼ਮਾਨਤ ਲਈ ਕੇਜਰੀਵਾਲ ਨੂੰ ਹੇਠਲੀ ਅਦਾਲਤ ਕੋਲ ਜਾਣ ਲਈ ਕਿਹਾ ਹੈ। ਇਸ ਤੋਂ ਪਹਿਲਾਂ 29 ਜੁਲਾਈ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਸ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਸੀ। ਸੀਬੀਆਈ ਦਾ ਕਹਿਣਾ ਹੈ ਕਿ ਕੇਜਰੀਵਾਲ ਹੀ ਦਿੱਲੀ ਆਬਕਾਰੀ ਨੀਤੀ ਮਾਮਲੇ ਦਾ ਅਸਲੀ ਸੂਤਰਧਾਰ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਲੰਘੀ 26 ਜੂਨ ਨੂੰ ਸੀਬੀਆਈ ਨੇ ਗਿ੍ਫਤਾਰ ਕੀਤਾ ਸੀ ਅਤੇ ਇਸ ਤੋਂ ਪਹਿਲਾਂ ਈਡੀ ਵਲੋਂ ਵੀ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਹਾਲਾਂਕਿ 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਦੇ ਕੇਸ ਵਿਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਸੀਬੀਆਈ ਕੇਸ ਦੇ ਚੱਲਦਿਆਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ। 

RELATED ARTICLES

Most Popular

Recent Comments