More
    HomePunjabi Newsਬਜਟ ਤੋਂ ਬਾਅਦ ਘਟ ਸਕਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

    ਬਜਟ ਤੋਂ ਬਾਅਦ ਘਟ ਸਕਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

    1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ ਆਮ ਬਜਟ

    ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਆਮ ਬਜਟ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਲਗਾਤਾਰ ਪੇਸ਼ ਕੀਤਾ ਜਾਣ ਵਾਲਾ ਇਹ 8ਵਾਂ ਬਜਟ ਹੋਵੇਗਾ। ਇਸ ਬਜਟ ਦੌਰਾਨ ਵਿੱਤ ਮੰਤਰੀ ਵੱਲੋਂ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਜਟ ਦੌਰਾਨ ਪੈਟਰੋਲ ਅਤੇ ਡੀਜ਼ਲ ’ਤੇ ਕਸਟਮ ਡਿਊਟੀ ਘਟਾਈ ਜਾ ਸਕਦੀ ਹੈ, ਜਿਸ ਦੇ ਚਲਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟ ਸਕਦੀਆਂ ਹਨ।

    ਧਿਆਨ ਰਹੇ ਕਿ ਇਸ ਸਮੇਂ ਪੈਟਰੋਲ ’ਤੇ 19 ਰੁਪਏ 90 ਪੈਸੇ ਅਤੇ ਡੀਜ਼ਲ ’ਤੇ 15 ਰੁਪਏ 80 ਪੈਸੇ ਕਸਟਮ ਡਿਊਟੀ ਲਗਦੀ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਮ ਬਜਟ ਦੌਰਾਨ 10 ਲੱਖ ਰੁਪਏ ਤੱਕ ਦੀ ਆਮਦਨ ਨੂੰ ਵੀ ਟੈਕਸ ਫਰੀ ਕੀਤਾ ਜਾ ਸਕਦਾ ਹੈ।

    RELATED ARTICLES

    Most Popular

    Recent Comments