More
    HomePunjabi NewsPM ਮੋਦੀ ਤੇ ਅਮਿਤ ਸ਼ਾਹ ਨੇ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲਿਸ...

    PM ਮੋਦੀ ਤੇ ਅਮਿਤ ਸ਼ਾਹ ਨੇ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ

    ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੀ.ਏ.ਪੀ. ਜਲੰਧਰ ਪੁੱਜੇ ਡੀਜੀਪੀ ਗੌਰਵ ਯਾਦਵ

    ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਯਾਦਾਗਾਰੀ ਦਿਵਸ ਮੌਕੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਪੁਲਿਸ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਦਿੱਤੇ ਗਏ ਬਲਿਦਾਨਾਂ ਨੂੰ ਸਨਮਾਨ ਦੇਣ ਦਾ ਮੌਕਾ ਹੈ।

    ਜ਼ਿਕਰਯੋਗ ਹੈ ਕਿ ਲੱਦਾਖ ਦੇ ਹੋਟ ਸਪਰਿੰਗਜ਼ ਵਿਚ 21 ਅਕਤੂਬਰ 1959 ਨੂੰ ਭਾਰੀ ਹਥਿਆਰਾਂ ਨਾਲ ਲੈਸ ਚੀਨੀ ਸੈਨਿਕਾਂ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ ਵਿਚ 10 ਪੁਲਿਸ ਕਰਮੀ ਸ਼ਹੀਦ ਹੋ ਗਏ ਸਨ। ਉਸ ਸਮੇਂ ਤੋਂ ਸਾਰੇ ਸ਼ਹੀਦ ਪੁਲਿਸ ਕਰਮੀਆਂ ਨੂੰ ਸਨਮਾਨ ਦਿੰਦੇ ਹੋਏ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ। ਇਸੇ ਦੌਰਾਨ ਪੰਜਾਬ ਵਿਚ ਵੀ ਵੱਖ-ਵੱਖ ਥਾਈਂ ‘ਪੁਲਿਸ ਯਾਦਗਾਰੀ ਦਿਵਸ’ ਮਨਾਇਆ ਗਿਆ। ਜਲੰਧਰ ਵਿਖੇ ਪੀ.ਏ.ਪੀ. ਗਰਾਊਂਡ ਵਿਚ ਮਨਾਏ ਗਏ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਪਹੁੰਚੇ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। 

    RELATED ARTICLES

    Most Popular

    Recent Comments