HomePunjabi NewsPM ਮੋਦੀ ਨੇ 51 ਹਜ਼ਾਰ ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

PM ਮੋਦੀ ਨੇ 51 ਹਜ਼ਾਰ ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

ਪੀਐਮ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਰੋਜ਼ਗਾਰ ਮੇਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਭਾਰਤ ਦੀਆਂ 40 ਥਾਵਾਂ ’ਤੇ ਆਯੋਜਿਤ ਰੋਜ਼ਗਾਰ ਮੇਲੇ ਵਿਚ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਰੋਜ਼ਗਾਰ ਮੇਲਾ ਸੀ।

ਦੱਸਣਯੋਗ ਹੈ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੀ ਸ਼ੁਰੂਆਤ ਅਕਤੂਬਰ 2022 ਵਿਚ ਹੋਈ ਸੀ ਅਤੇ ਦਾਅਵਾ ਕੀਤਾ ਗਿਆ ਹੈ ਕਿ ਹੁਣ ਤੱਕ ਲਗਾਏ ਗਏ 13 ਮੇਲਿਆਂ ਵਿਚ 8 ਕਰੋੜ 50 ਲੱਖ ਤੋਂ ਜ਼ਿਆਦਾ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਪੀਐਮ ਮੋਦੀ ਨੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਕਿਹਾ ਕਿ ਤੁਸੀਂ ਜਨਤਾ ਦੇ ਸੇਵਕ ਹੋ, ਸ਼ਾਸਕ ਨਹੀਂ। ਇਸ ਲਈ ਤੁਸੀਂ ਗਰੀਬ ਵਿਅਕਤੀਆਂ ਦੀ ਸੇਵਾ ਕਰੋ। ਪੀਐਮ ਨੇ ਇਹ ਵੀ ਕਿਹਾ ਕਿ ਅਗਲੇ 25 ਸਾਲਾਂ ਵਿਚ ਤੁਸੀਂ ਹੀ ਭਾਰਤ ਨੂੰ ਵਿਕਸਤ ਕਰੋਗੇ। 

RELATED ARTICLES

Most Popular

Recent Comments