ਦਿੱਲੀ ਦੇ ਹਸਪਤਾਲ ਵਿੱਚ ਅੱਗ ਲੱਗਣ ਦੇ ਕਰਕੇ 7 ਨਵਜਾਤ ਬੱਚਿਆਂ ਦੀ ਮੌਤ ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਉਹਨਾਂ ਨੇ ਇਸ ਦਰਦਨਾਕ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜਖਮੀਆਂ ਨੂੰ 50-50 ਹਜ਼ਾਰ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।