ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਸਾਬਕਾ ਪ੍ਰਧਾਨ ਮੰਤਰੀ ਲੰਬੇ ਸਮੇਂ ਤੋਂ ਬਿਮਾਰ ਸਨ। ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਹਸਪਤਾਲ ਦੇ ਬੁਲੇਟਿਨ ਮੁਤਾਬਕ ਉਨ੍ਹਾਂ ਨੇ ਰਾਤ 9:51 ‘ਤੇ ਆਖਰੀ ਸਾਹ ਲਿਆ।
ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨੂੰ ਪੀਐਮ ਮੋਦੀ ਨੇ ਦਿੱਤੀ ਸ਼ਰਧਾਂਜਲੀ
RELATED ARTICLES